ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜ਼ਿਲ੍ਹਾ ਬਰਨਾਲਾ ਵਿਖੇ ਅਧਿਆਪਕ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਐਸ.ਐਸ ਮਾਸਟਰ ਅਵਨੀਸ਼ ਕੁਮਾਰ ਲੌਂਗੋਵਾਲ ਨੂੰ ਵੀ ਸਿੱਖਿਆ ਅਤੇ ਸਹਿ ਵਿੱਦਿਅਕ ਗਤੀਵਿਧੀਆਂ ‘ਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …