Sunday, December 22, 2024

ਡਾ. ਨਵਲਪ੍ਰੀਤ ਸਿੰਘ ਕੌਮੀ ਪੱਧਰ ‘ਤੇ ਸੀ.ਬੀ.ਐਸ.ਈ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵਲੋਂ ਹਰ ਸਾਲ ਕੌਮੀ ਪੱਧਰ ‘ਤੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਉਹਨਾਂ ਦੀ ਵਧੀਆ ਕਾਰਗੁਜ਼ਾਰੀ ਲਈ ‘ਅਧਿਆਪਕ ਦਿਵਸ’ ਤੇ ਸਨਮਾਨਿਤ ਕੀਤਾ ਜਾਂਦਾ ਹੈ।ਇਸ ਸਾਲ 19 ਅਧਿਆਪਕਾਂ ਨੂੰ ਸੀ.ਬੀ.ਐਸ.ਈ ਐਵਾਰਡ ਲਈ ਚੁਣਿਆ ਗਿਆ, ਜਿਨ੍ਹਾਂ ਵਿਚੋਂ 3 ਅਧਿਆਪਕ ਅੰਮ੍ਰਿਤਸਰ ਦੇ ਚੁਣੇ ਗਏ।ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਮਾਸ ਮੀਡੀਆ ਵਿਭਾਗ ਦੇ ਡਾ. ਨਵਲਪ੍ਰੀਤ ਸਿੰਘ (ਪੀ.ਜੀ.ਟੀ) ਨੂੰ ਉਹਨਾਂ ਦੀਆਂ ਸੇਵਾਵਾਂ, ਲਗਨ, ਦ੍ਰਿੜਤਾ ਕਰਕੇ ਇਸ ਐਵਾਰਡ ਲਈ ਚੁਣਿਆ ਗਿਆ।ਉਨਾਂ ਨੇ ਸਕੂਲ ਵਿੱਚ ਪ੍ਰੋਜੈਕਟਰ, ਸਮਾਰਟ ਬੋਰਡ, ਈ-ਲਾਇਬ੍ਰੇਰੀ ਵਰਗੀਆਂ ਸੇਵਾਵਾਂ ਨਿਭਾਈਆਂ ਹਨ।ਵਧੀਆ ਕਾਰਗੁਜ਼ਾਰੀ ਕਰਕੇ ਉਨਾਂ ਨੂੰ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ 50000 ਰੁਪਏ ਦਾ ਨਕਦੀ ਇਨਾਮ ਅਤੇ ਮੈਰਿਟ ਸਰਟੀਫਿਕੇਟ ਅਸ਼ੋਕ ਹੋਟਲ ਨਵੀਂ ਦਿੱਲੀ ਵਿਖੇ ਦਿੱਤਾ ਗਿਆ।
ਕੈਬਨਿਟ ਮੰਤਰੀ ਪੰਜਾਬ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਜੀ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ / ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਆਦਿ ਨੇ ਇਸ ਮੌਕੇ ਡਾ. ਨਵਲਪ੍ਰੀਤ ਸਿੰਘ ਨੂੰ ਉਹਨਾਂ ਦੀ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …