ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸ.ਕੰ.ਸ.ਸ ਸਮਾਰਟ ਸਕੂਲ, ਮਾਲ ਰੋਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਈ-ਪੰਜਾਬ ਸਕੂਲ ਵੈਬ ਪੋਰਟਲ `ਤੇ ਵਿਦਿਆਰਥੀਆਂ ਦੇ ਆਧਾਰ ਨੰਬਰਾਂ ਨੂੰ ਅੱਪਡੇਟ ਕਰਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਮਾਨਯੋਗ ਏ.ਡੀ.ਸੀ (ਜਨਰਲ) ਸੁਰਿੰਦਰ ਸਿੰਘ ਨੇ ਕੀਤੀ ਜਿਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜੁਗਰਾਜ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਲਰਾਜ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ੍ਰੀਮਤੀ ਰੇਖਾ ਮਹਾਜਨ ਵੀ ਹਾਜ਼ਰ ਸਨ।ਮੀਟਿੰਗ ਵਿਚ ਜ਼ਿਲੇ ਦੇ ਲਗਭਗ 1000 ਸਕੂਲਾਂ ਦੇ ਵਿਦਿਆਰਥੀਆਂ ਦੇ ਆਧਾਰ ਨੰਬਰ ਸਬੰਧੀ ਜਾਣਕਾਰੀ ਦਾ ਵਿਸ਼ਲੇਸ਼ਣ ਕੀਤਾ ਗਿਆ, ਜਿਸ ਵਿੱਚ ਇਕ ਲੱਖ ਦੇ ਕਰੀਬ ਵਿਦਿਆਰਥੀਆਂ ਦੀ ਪਛਾਣ ਕੀਤੀ ਗਈ ਜਿਨ੍ਹਾਂ ਦੇ ਆਧਾਰ ਕਾਰਡ ਦੀ ਜਾਣਕਾਰੀ ਈ-ਪੰਜਾਬ ਸਕੂਲ ਵੈਬ ਪੋਰਟਲ ‘ਤੇ ਭਰੀ ਨਹੀਂ ਗਈ।ਇਸ ਕੰਮ ਦੀ ਪੈਂਡੈਂਸੀ ਨੂੰ ਦੂਰ ਕਰਨ ਲਈ ਸਰਕਾਰੀ ਸਕੂਲ, ਮਾਨਤਾ ਪ੍ਰਾਪਤ ਸਕੂਲ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜੁਗਰਾਜ ਸਿੰਘ ਨੇ ਸ਼ਭ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿਚ ਆਧਾਰ ਕਾਰਡ ਬਣਾਉਣ ਲਈ ਬਲਾਕਾਂ ਵਿਚ 38 ਮਸ਼ੀਨਾਂ ਲਗਾਈਆਂ ਗਈਆਂ ਹਨ ਤਾਂ ਜੋ ਇਹ ਕੰਮ ਸਮੇ ਸਿਰ ਪੂਰਾ ਕੀਤਾ ਜਾ ਸਕੇ।
ਏ.ਡੀ.ਸੀ (ਜਨਰਲ) ਸੁਰਿੰਦਰ ਸਿੰਘ ਨੇ ਡਿਫਾਲਟਰ ਸਕੂਲਾਂ ਦੇ ਮੁਖੀਆਂ ਨੂੰ ਈ-ਪੰਜਾਬ ਪੋਰਟਲ `ਤੇ ਵਿਦਿਆਰਥੀਆਂ ਦੀ ਆਧਾਰ ਕਾਰਡ ਦੀ ਜਾਣਕਾਰੀ ਦੇ ਪੂਰੀ ਕਰਨ ਦੀ ਸਲਾਹ ਦਿੱਤੀ ਅਤੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਲਈ ਨਵੇਂ ਆਧਾਰ ਕਾਰਡ ਬਣਾਉਣ ਦੀ ਸਹੂਲਤ ਦਾ ਵੀ ਪ੍ਰਬੰਧ ਕੀਤਾ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …