ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ)
ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕਰਵਾਇਆ ਗਿਆ।ਜਿਸ ਵਿੱਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਅਧਿਆਪਕਾਂ ਪ੍ਰਤੀ ਉਹਨਾਂ ਦੇ ਵਿਚਾਰ ਜਾਣੇ।ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਆਏ ਵਿਸ਼ੇਸ਼ ਮਹਿਮਾਨਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ।ਸਟਾਫ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪ੍ਰੀਖਿਆ ਦੌਰਾਨ ਦਿਖਾਈ ਕਾਰਗੁਜ਼ਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵਲੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।ਪ੍ਰਿੰਸੀਪਲ ਨੇ ਹਲਕਾ ਵਿਧਾਇਕ ਜਗਤਾਰ ਸਿੰਘ ਨੂੰ ਸਕੂਲ ਦੀ ਵਧੀਆ ਕਾਰਗੁਜ਼ਾਰੀ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ।ਹਲਕਾ ਵਿਧਾਇਕ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੇ ਹਲਕੇ ਸਕੂਲਾਂ ਦੀ ਹਾਲਤ ਸੁਧਾਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media