Sunday, May 25, 2025
Breaking News

ਵਿੱਤ ਮੰਤਰੀ ਚੀਮਾ ਵਲੋਂ ਟੀ.ਸੀ.ਆਈ ਦੀ 21ਵੀਂ ਸਾਲਾਨਾ ਨੈਸ਼ਨਲ ਕਾਨਫਰੰਸ ਪੰਜਾਬ ਦੀ ਰਸਮੀ ਸ਼ੁਰੂਆਤ

ਕਿਹਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ‘ਚ ਬੇਮਿਸਾਲ ਉਪਰਾਲੇ ਕਰਨ ਲਈ ਵਚਨਬੱਧ

ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਟੀ.ਸੀ.ਆਈ ਦੀ ਦੋ ਦਿਨ ਚੱਲਣ 21ਵੀਂ ਸਾਲਾਨਾ ਨੈਸ਼ਨਲ ਕਾਨਫਰੰਸ ਪੰਜਾਬ ਦੀ ਰਸਮੀ ਸ਼ੁਰੂਆਤ ਕਰਵਾਈ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਾਨਫਰੰਸ ਦਾ ਵਿਸ਼ਾ ‘ਮਿਲ-ਜੁਲ ਕੇ ਇੱਕ ਚੰਗੇਰੀ ਦੁਨੀਆਂ ਦੀ ਨਿਰਮਾਣ ਕਰਨਾ ਹੈ’ ਜੋ ਅਜੋਕੇ ਸਮੇਂ ‘ਚ ਬਹੁਤ ਮਹੱਤਤਾ ਰੱਖਦਾ ਹੈ।ਉਨ੍ਹਾਂ ਕਿਹਾ ਕਿ ਚੰਗੇਰੀ ਦੁਨੀਆਂ ਦਾ ਨਿਰਮਾਣ ਕਰਨ ਲਈ ਸਭ ਤੋਂ ਪਹਿਲਾਂ ਮਨੁੱਖ ਨੂੰ ਆਪਣੇ ਆਪ ਤੋਂ ਸ਼ੁਰੂਆਤ ਕਰਨੀ ਹੋਵੇਗੀ ਕਿਉਂਕਿ ਦੇਸ਼ ਤੇ ਦੁਨੀਆਂ ਦੀ ਅਸਲ ਤਰੱਕੀ ਲਈ ਨਾਗਰਿਕਾਂ ਦਾ ਸਰਗਰਮ ਯੋਗਦਾਨ ਬਹੁਤ ਜਰੂਰੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟੀ.ਸੀ.ਆਈ ਵਰਗੀਆਂ ਸੰਸਥਾਵਾਂ ਦਾ ਸਮਾਜ ਨਿਰਮਾਣ ‘ਚ ਵੱਡਾ ਯੋਗਦਾਨ ਹੈ ਜੋ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੂਰੇ ਦੇਸ਼ ‘ਚ ਤਨਦੇਹੀ ਨਾਲ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਅਜਿਹਾ ਖੇਤਰ ਹੈ ਜਿਸ ‘ਚ ਸੁਧਾਰ ਦੀ ਸਭ ਤੋਂ ਵੱਡੀ ਲੋੜ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਸ ਦਿਸ਼ਾ ‘ਚ ਲਗਾਤਾਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਉਪਰਾਲੇ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਬਜ਼ਟ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਵੱਡਾ ਵਾਧਾ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਤੇ ਇਨ੍ਹਾਂ ਲੋਕ ਪੱਖੀ ਫ਼ੈਸਲਿਆਂ ਦੇ ਭਵਿੱਖ ‘ਚ ਬਿਹਤਰ ਨਤੀਜ਼ੇ ਜਰੂਰ ਸਾਹਮਣੇ ਆਉਣਗੇ।
ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਪੀ.ਟੀ.ਯੂ ਦੇ ਵੀ.ਸੀ ਬੂਟਾ ਸਿੰਘ, ਸੀਬਾ ਦੇ ਐਮ.ਡੀ ਕੰਵਲਜੀਤ ਢੀਂਡਸਾ, ਟੀ.ਸੀ.ਆਈ ਤੋਂ ਡਾ. ਐਕਸ. ਰੋਸੇਰੀ ਮੈਰੀ, ਟੀ.ਵੀ ਅਬਦੁਲ ਗਫੂਰ, ਉਘੇ ਵਿਦਵਾਨ ਅਮਰਜੀਤ ਗਰੇਵਾਲ ਸਮੇਤ ਵੱਡੀ ਗਿਣਤੀ ‘ਚ ਅਧਿਆਪਕ ਤੇ ਟੀ.ਸੀ.ਆਈ ਦੇ ਹੋਰ ਅਹੱਦੇਦਾਰ ਤੇ ਮੈਂਬਰ ਹਾਜ਼ਰ ਸਨ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …