ਨਵੀਂ ਦਿੱਲੀ, 6 ਦਸੰਬਰ (ਅੰਮ੍ਰਿਤ ਲਾਲ ਮੰਨਣ) – ਮਾਤਾ ਗੁਜਰੀ ਪਬਲਿਕ ਸਕੂਲ ਗ੍ਰੈਟਰ ਕੈਲਾਸ਼ ਵੱਲੋਂ ਮਨਾਏ ਗਏ ਸਲਾਨਾ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬੱਚਿਆਂ ਨੂੰ ਸਕੂਲੀ ਸਿੱਖਿਆ ਲੈਣ ਉਪਰੰਤ ਕੌਮ ਅਤੇ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੱਤਾ।ਸ੍ਰੀ ਫੋਰਟ ਐਡੀਟੋਰੀਅਮ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦੇ ਹੋਏ ਜੀ. ਕੇ ਨੇ ਸਕੂਲ ਵਲੋਂ ਮਿਆਰੀ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਸਮੂਹ ਪੰਥਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਆਪਣੇ ਏਜੰਡੇ ਵਿਚ ਭਾਈ-ਭਤੀਜਾਵਾਦ ਨੂੰ ਪਰੇ ਰੱਖ ਕੇ ਸਿਰਫ ਸਕੂਲੀ ਬੱਚਿਆਂ ਦੇ ਭਵਿੱਖ ਲਈ ਸੁਚੱਜੇ ਫੈਸਲੇ ਲੈਣ ਦੀ ਵੀ ਅਪੀਲ ਕੀਤੀ।
ਨਵੀਂ ਦਿੱਲੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਬੀਬੀ ਮੀਨਾਕਸ਼ੀ ਲੇਖੀ, ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਧੀਰ ਸਿੰਘ ਧੀਰ, ਮਾਤਾ ਸੁੰਦਰੀ ਕਾਲੇਜ ਦੇ ਚੇਅਰਮੈਨ ਵਿਕਰਮਜੀਤ ਸਿੰਘ ਸਾਹਨੀ ਅਤੇ ਦਿੱਲੀ ਕਮੇਟੀ ਮੈਂਬਰ ਐਮ ਪੀ ਐਸ ਚੱਢਾ ਦਾ ਵੀ ਸਕੂਲ ਪ੍ਰਬੰਧਕਾਂ ਵਲੋਂ ਸ਼ਾਲ ਅਤੇ ਫੁਲਾਂ ਦੇ ਗੁਲਦਸਤੇ ਰਾਹੀਂ ਸਵਾਗਤ ਕੀਤਾ ਗਿਆ। ਸਕੂਲੀ ਬੱਚਿਆਂ ਨੇ ਗੁਰਬਾਣੀ ਕੀਰਤਨ, ਭੰਗੜਾ, ਗਿੱਦਾ ਅਤੇ ਭਾਰਤੀ ਸੰਗੀਤ ਨੂੰ ਆਪਣੇ ਵਿਚ ਸਮੇਟੇ ਰੰਗਾਰੰਗ ਅਤੇ ਦਿਲ ਨੂਮ ਛੂਹ ਲੈਣ ਵਾਲੇ ਪ੍ਰੋਗਰਾਮ ਪੇਸ਼ ਕਰਕੇ ਸਮਾਂ ਬੰਨ ਦਿੱਤਾ।
Check Also
9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …