Friday, March 6, 2026

ਸ਼ੋ੍ਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

PPN0612201413
ਅੰਮ੍ਰਿਤਸਰ, 6 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜੁੜੀਆਂ ਸੰਗਤਾਂ ਨੂੰ ਭਗਤ ਸੈਣ ਜੀ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਭਗਤ ਸੈਣ ਜੀ ਦਾ ਜਨਮ ਮੱਧ ਪ੍ਰਦੇਸ਼ ਦੇ ਬਾਂਧਵਗੜ੍ਹ ਰੀਵਾ ਵਿਖੇ ਹੋਇਆ।ਉਨ੍ਹਾਂ ਕਿਹਾ ਕਿ ਭਗਤ ਸੈਣ ਜੀ ਉਨ੍ਹਾਂ ਭਗਤਾਂ-ਮਹਾਂਪੁਰਸ਼ਾਂ ਵਿਚੋਂ ਇਕ ਸਨ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ।ਇਨ੍ਹਾਂ ਦਾ ਇਕ ਸ਼ਬਦ ਧਨਾਸਰੀ ਰਾਗ ਵਿੱਚ ਅੰਕਿਤ ਹੈ।ਉਨ੍ਹਾਂ ਕਿਹਾ ਕਿ ਗੁਰਬਾਣੀ ਵਿੱਚ ਗੁਰੂ-ਜੋਤ ਨੇ ਧਾਰਮਿਕ ਵਿਚਾਰਧਾਰਾ ਵਿੱਚ ਵਰਤੀ ਜਾਂਦੀ ਤਕਨੀਕੀ ਸ਼ਬਦਾਵਲੀ ਨੂੰ ਭਾਵੇਂ ਵਰਤਿਆ ਹੈ, ਪਰ ਆਪਣੀ ਨਿਵੇਕਲੀ ਪ੍ਰੀਭਾਸ਼ਾ ਵੀ ਨਾਲ-ਨਾਲ ਕਾਇਮ ਕੀਤੀ ਹੈ ਤਾਂ ਕਿ ਜਗਿਆਸੂਆਂ ਨੂੰ ਕੋਈ ਭਰਮ-ਭੁਲੇਖਾ ਨਾ ਰਹੇ।ਉਨ੍ਹਾਂ ਭਗਤ ਸੈਣ ਜੀ ਦੇ ਜਨਮ ਦਿਹਾੜੇ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਬਹੁਤ-ਬਹੁਤ ਮੁਬਾਰਕਬਾਦ ਦਿੱਤੀ।
ਇਸ ਮੌਕੇ ਸ. ਕਸ਼ਮੀਰ ਸਿੰਘ ਗੰਡੀਵਿੰਡ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ ਤੇ ਰਣਜੀਤ ਸਿੰਘ ਵਧੀਕ ਸਕੱਤਰ, ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ, ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਕਰਮਬੀਰ ਸਿੰਘ, ਸੁਖਬੀਰ ਸਿੰਘ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਤੇ ਸੁਖਬੀਰ ਸਿੰਘ ਇੰਚਾਰਜ, ਸਤਨਾਮ ਸਿੰਘ ਸੁਪ੍ਰਿੰਟੈਂਡੈਟ, ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਟ, ਜਤਿੰਦਰ ਸਿੰਘ, ਬਿਅੰਤ ਸਿੰਘ ਅਨੰਦਪੁਰੀ, ਸੁਖਰਾਜ ਸਿੰਘ, ਹਰਜਿੰਦਰ ਸਿੰਘ ਤੇ ਭੁਪਿੰਦਰ ਸਿੰਘ ਐਡੀ:ਮੈਨੇਜਰ, ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply