ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜਿਲ੍ਹਾ ਗੁਰਦਾਸਪੁਰ ਦੇ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ
4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਹੈ ਕਿ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਦੀ ਸ਼ਿਕਾਇਤ `ਤੇ ਪਟਵਾਰੀ ਜਸਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਿੱਤੀ ਸੀ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਉਪਰੰਤ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।ਉਨਾਂ ਦੱਸਿਆ ਕਿ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਕੇਸ ਦਰਜ਼ ਕਰਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media