Tuesday, April 30, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਵਿਰਜਾਨੰਦ ਨੂੰ ਸ਼ਰਧਾਂਜਲੀ ਦੇ ਕੇ ਮਨਾਇਆ ਹਿੰਦੀ ਦਿਵਸ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – ਸਵਾਮੀ ਵਿਰਜਾਨੰਦ ਜੀ ਨੂੰ ਸ਼ਰਧਾਂਜਲੀ ਦੇਣ ਅਤੇ ਹਿੰਦੀ ਦਿਵਸ ਮਨਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਇਸ ਮਹਾਨ ਸੰਤ ਜੋ ਕਿ ਸਵਾਮੀ ਦਇਆਨੰਦ ਜੀ ਦੇ ਉਘੇ ਗੁਰੂ ਸਨ ਦੇ ਸ਼ਾਨਦਾਰ ਜੀਵਨ ਬਾਰੇ ਵਿਦਿਆਰਥੀਆਂ ਨੇ ਜਾਣੂ ਕਰਵਾਇਆ।ਭਾਵੇਂ ਉਹ ਅੰਨੇ ਸਨ ਪਰ ਫਿਰ ਵੀ ਉਨ੍ਹਾਂ ਦਾ ਅੰਨਾਪਣ ਉਨ੍ਹਾਂ ਨੂੰ ਵਾਰਾਨਸੀ ਦੇ ਵਿਦਵਾਨਾਂ ਵਿੱਚ ਹਿੰਦੀ ਦੀ ਮਹੱਤਤਾ ਨੂੰ ਪਛਾਣਨ ਅਤੇ ਇਸ ਦਾ ਜਸ਼ਨ ਮਨਾਉਣ ਲਈ ਪ੍ਰਸਿੱਧ ਸਥਾਨ ਹਾਸਲ ਕਰਨ ਤੋਂ ਰੋਕ ਨਹੀਂ ਸਕਿਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਰਜਾਨੰਦ ਜੀ ਤੋਂ ਪ੍ਰੇਰਨਾ ਲੈ ਕੇ ਆਰੀਆ ਸਮਾਜ ਵਲੋਂ ਕੀਤੇ ਜਾ ਰਹੇ ਨੇਕ ਉਪਰਾਲਿਆਂ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ।
ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਰਜਾਨੰਦ ਜੀ ਦੀਆਂ ਸਿੱਖਿਆਵਾਂ ਤੇ ਆਰੀਆ ਸਮਾਜ ਦੇ ਸਿਧਾਂਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ …