ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ਵਿਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ
ਕੀਤੀ ਹੈ।ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿਖਿਅਤ ਹਨ।ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜ਼ੂਦਾ ਸਮੇਂ ਸਿੱਖੀ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ, ਤਾਂ ਜੋ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਕੌਮੀ ਚੁਣੌਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਵਰਤਨ ਜਿਹੇ ਮਾਮਲਿਆਂ ਨੂੰ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਨਿਸ਼ਾਨਦੇਹੀ ਕਰਨੀ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤ ਨੂੰ ਸੁਚੇਤ ਕਰਨਾ ਜ਼ਰੂਰੀ ਹੈ। ਇਹ ਵਲੰਟੀਅਰ ਪ੍ਰਚਾਰਕ ਇਸ ਦਿਸ਼ਾ ਵਿਚ ਕਾਰਜ਼ ਕਰਨਗੇ।
ਇਸ ਮੌਕੇ ਬਲਵਿੰਦਰ ਸਿੰਘ ਵੇਈਂਪੂਈਂ, ਸੁਰਜੀਤ ਸਿੰਘ ਤੁਗਲਵਾਲ, ਗੁਰਨਾਮ ਸਿੰਘ ਜੱਸਲ, ਸੁਖਵਰਸ਼ ਸਿੰਘ ਪੰਨੂ, ਬਲਵਿੰਦਰ ਸਿੰਘ ਕਾਹਲਵਾਂ, ਮਲਕੀਤ ਸਿੰਘ ਬਹਿੜਵਾਲ, ਮੇਜਰ ਸਿੰਘ, ਪ੍ਰਿੰ: ਮਨਜੀਤ ਕੌਰ, ਡਾ. ਅਮਰਜੀਤ ਕੌਰ, ਕਰਤਾਰ ਸਿੰਘ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media