Saturday, December 21, 2024

ਖਾਲਸਾ ਕਾਲਜ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ

ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਮਨਾਇਆ।ਇਸ ਸਮਾਗਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰਿਬਨ ਕੱਟ ਕੇ ਕੀਤਾ।
ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਇਹ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕਰਵਾਈਆਂ ਗਈਆਂ ‘ਫਿਜ਼ੀਓਥੈਰੇਪੀ ਰੰਗੋਲੀ ਮੁਕਾਬਲਾ’, ’ਪੋਸਟਰ ਪੇਸ਼ਕਾਰੀ’, ‘ਮਾਡਲ ਪੇਸ਼ਕਾਰੀ’ ਅਤੇ ‘ਸਕਿੱਟ ਮੁਕਾਬਲਾ’ ਆਦਿ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ ਜੋਸ਼ੋ ਖਰੋੇਸ਼ ਨਾਲ ਭਾਗ ਲਿਆ ਹੈ।
ਡਾ. ਮਹਿਲ ਸਿੰਘ ਨੇ ਕਿਹਾ ਕਿ ਬੈਚਲਰ ਅਤੇ ਮਾਸਟਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਿਰਜਣਾਤਮਕ ਕਲਾ ਰਾਹੀਂ ਵੱਖ-ਵੱਖ ਮੈਡੀਕਲ ਅਤੇ ਸਿਹਤ ਮੁੱਦਿਆਂ ਨੂੰ ਬਾਖੂਬੀ ਦਰਸਾਇਆ।ਬੀ.ਪੀ.ਟੀ ਫਾਈਨਲ ਈਅਰ ਦੇ ਵਿਦਿਆਰਥੀਆਂ ਨੇ ਫਿਜ਼ੀਓਥੈਰੇਪੀ ਓ.ਪੀ.ਡੀ ’ਚ ਆਉਣ ਵਾਲੇ ਮਰੀਜ਼ਾਂ, ਹੋਰ ਵਿਭਾਗਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੂੰ ਵੱਖ-ਵੱਖ ਆਰਥੋਪੈਡਿਕ ਹਾਲਤਾਂ ਲਈ ਤੁਰੰਤ ਫਿਜ਼ੀਓਥੈਰੇਪੀ ਸੇਵਾਵਾਂ ਮੁਹੱਈਆਂ ਕੀਤੀਆਂ।                             ਫਿਜ਼ੀਓਥੈਰੇਪੀ ਓ.ਪੀ.ਡੀ ਗੁਪਤਾ ਸਰਜੀਕਲ ਦੁਆਰਾ ਵੱਖ-ਵੱਖ ਆਰਥੋਪੈਡਿਕ ਸਹਾਇਤਾ ਅਤੇ ਪੋਰਟੇਬਲ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ।
ਵਿਭਾਗ ਮੁੱਖੀ ਡਾ. ਮਨੂ ਵਿਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਫਿਜ਼ੀਓਥੈਰੇਪੀ ਦੇ ਮੌਜ਼ੂਦਾ ਹਾਲਾਤ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਵੀ ਚਰਚਾ ਕੀਤੀ।ਡਾ. ਮਹਿਲ ਸਿੰਘ ਵੱਲੋਂ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ. ਅਮਨ ਨਵਨੀਤ ਕੌਰ, ਡਾ. ਮਨਪ੍ਰੀਤ ਕੌਰ, ਡਾ. ਲਵਲੀਨ ਸੈਣੀ, ਡਾ. ਜਿਗਿਆਸਾ ਅਰੋੜਾ, ਡਾ. ਸ਼ੁਭਨੀਤ ਕੌਰ, ਡਾ. ਅਮਨਪ੍ਰੀਤ ਕੌਰ, ਸ੍ਰੀਮਤੀ ਨਵਨੀਤ ਕੌਰ, ਡਾ: ਬਲਜੀਤ ਕੌਰ ਆਦਿ ਫਿਜ਼ੀਓਥੈਰੇਪੀ ਸਟਾਫ਼ ਹਾਜ਼ਰ ਸੀ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …