Sunday, December 22, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ 20 ਸਤੰਬਰ ਨੂੰ

ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ 20 ਸਤੰਬਰ 2022 ਨੂੰ ਕਰਵਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦਫਤਰ ਅਤੇ ਫਿਜ਼ੀਕਲ ਐਜੂਕੇਸ਼ਨ (ਏ.ਟੀ) ਦੇ ਇੰਚਾਰਜ਼ ਡਾ. ਕੰਵਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੇਂਦਰੀ ਖੇਡ ਅਤੇ ਯੁਵਕ ਮਾਮਲੇ ਮੰਤਰੀ ਭਾਰਤ ਸਰਕਾਰ ਨਵੀਂ ਦਿੱਲੀ ਮੁੱਖ ਮਹਿਮਾਨ ਹੋਣਗੇ, ਜਦੋਂਕਿ ਪੰਜਾਬ ਦੇ ਖੇਡ ਤੇ ਯੁਵਕ ਭਲਾਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮਾਰੋਹ ਮੌਕੇ ਪ੍ਰਧਾਨਗੀ ਭਾਸ਼ਣ ਦੇਣਗੇ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …