ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਬਾਸਕਿਟਬਾਲ, ਕਿੱਕ ਬਾਕਸਿੰਗ, ਸਕੇਟਿੰਗ, ਕਬੱਡੀ ਆਦਿ
ਕਰਵਾਈਆਂ ਜਾ ਰਹੀਆਂ ਹਨ।ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ।ਜਿਨ੍ਹਾਂ ਵਿਚੋਂ ਬਾਸਕਿਟਬਾਲ ਦੇ ਉਮਰ ਵਰਗ -14 ਦੀਆਂ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕੇਟਿੰਗ ਉਮਰ ਵਰਗ -14 ਵਿੱਚ ਏਕਮਜੋਤ ਸਿੰਘ ਅਤੇ ਗੁਰਸ਼ਰਨਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਕਿੱਕ ਬਾਕਸਿੰਗ ਉਮਰ ਵਰਗ-17 ਦੇ ਵਿਦਿਆਰਥੀਆਂ ਭੁਪਿੰਦਰ ਸਿੰਘ, ਜਾਗਰਿਤ ਰਿਸ਼ੀ, ਪਰਮਿੰਦਰ ਸਿੰਘ ਅਤੇ ਜਸਵੀਰ ਸਿੰਘ ਨੇ ਪਹਿਲਾ ਸਥਾਨ ਅਤੇ ਅਮਨਜੀਤ ਸਿੰਘ, ਸ਼ਗਨਦੀਪ ਸਿੰਘ, ਗੁਰਲਾਭ ਸਿੰਘ, ਸੁਰਪ੍ਰਿੰਸ, ਨਿਖਿਲ ਕੁਮਾਰ ਅਤੇ ਜਗਜੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ।ਇਨ੍ਹਾਂ ਸਾਰੇ ਜੇਤੂ ਖਿਡਾਰੀਆਂ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸ਼ੁਭਕਾਮਨਾਵਾਂ ਦਿੱਤੀਆਂ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media