ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ 18 ਸਤੰਬਰ, 19 ਅਤੇ 20 ਸਤੰਬਰ 2022 ਨੂੰ ਜ਼ਿਲੇ ਵਿੱਚ 0 ਤੋਂ 5 ਸਾਲ ਦੇ 297250 ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ।ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਦਿੱਤੀ।ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਚਰਨਜੀਤ ਸਿੰਘ, ਜ਼ਿਲਾ ਟੀਕਾਕਰਣ ਅਫਸਰ ਡਾ: ਕੰਵਲਜੀਤ ਸਿੰਘ, ਡਾ: ਰਾਘਵ ਗੁਪਤਾ, ਡਾ: ਮਦਨ ਮੋਹਨ, ਡਾ: ਇਸ਼ੀਤਾ, ਡਾ: ਸੁਮਿਤ, ਅਮਨਦੀਪ ਸਿੰਘ ਜਿਲ੍ਹਾ ਮੀਡੀਆ ਮਾਸ ਅਫ਼ਸਰ, ਰਾਜੇਸ਼ ਸ਼ਰਮਾ ਜਿਲਾ ਸਿੱਖਿਆ ਅਫ਼ਸਰ, ਮਨਜਿੰਦਰ ਸਿੰਘ ਜਿਲ੍ਹਾ ਪ੍ਰੋਗਰਾਮ ਅਫ਼ਸਰ, ਰਾਜੀਵ ਦੇਵਗਨ ਪ੍ਰਿੰਸੀਪਲ ਮੈਡੀਕਲ ਕਾਲਜ, ਸਤੀਸ਼ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਇਕਬਾਲ ਸਿੰਘ ਡੀ.ਐਸ.ਪੀ ਅਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਂਡੀਕਲ ਅਫ਼ਸਰ, ਪੁਲਿਸ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਧੀਕਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ ਵਿੱਚ ਨਵਜੰਮੇ ਬੱਚੇ ਤੋਂ ਲੈ ਕੇ ਪੰਜ ਸਾਲ ਤੱਕ ਕੋਈ ਵੀ ਬੱਚਾ ਜੀਵਨ ਰੂਪੀ ਪੋਲੀਓ ਦੀਆਂ ਦੋ ਬੂੰਦਾਂ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ।
ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ਾਂ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ ।ਉਨਾਂ ਨੇ ਦੱਸਿਆ ਕਿ ਜ਼ਿਲੇ ਵਿੱਚ ਕੁੱਲ 1412 ਬੂਥ ਲਗਾਏ ਜਾਣਗੇ ਅਤੇ 2824 ਟੀਮਾਂ ਹੋਣਗੀਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …