Saturday, April 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੂੰ ‘ਬ੍ਰਿਟਿਸ਼ ਕੌਂਸਲ ਵੱਲੋਂ ਆਈ.ਐਸ.ਏ. ਐਵਾਰਡ

PPN0612201417
ਅਮ੍ਰਿzਤਸਰ, 6 ਦਸਬਰ (ਜਗਦੀਫ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਨੇ ਕਾਮਯਾਬੀ ਦੀਆਂ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਬ੍ਰਿਟਿਸ਼ ਕੌਂਸਲ ਪਾਸੋਂ 2014 ਤੋਂ 2017 ਤੱਕ ਦਾ ਅੰਤਰਰਾਸ਼ਟਰੀ ਆਈ. ਐਸ. ਏ. ਐਵਾਰਡ ਪ੍ਰਾਪਤ ਕੀਤਾ ਹੈ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਆਈ. ਐਸ. ਏ. ਕੋਆਰਡੀਨੇਟਰ ਸ਼੍ਰੀਮਤੀ ਮੰਜੂ ਸਪਰਾ ਨੇ ਦਿ’ਲੀ ਵਿਖੇ ਹੋਟਲ ਕੈਪੈਂਸਿਕੀ ਐਬੈਂਸੀ ਵਿਖੇ ਇੱਕ ਸ਼ਾਨਦਾਰ ਸਮਾਗਮ ਵਿੱਚ ਇਹ ਐਵਾਰਡ ਪ੍ਰਾਪਤ ਕੀਤਾ।ਇਹ ਆਈ. ਐਸ. ਏ. ਐਵਾਰਡ ਸਕੂਲ ਦੇ ਉਨ੍ਹਾਂ ਕੰਮਾਂ ਨੂੰ ਸਮਰਿਪਤ ਹੈ, ਜੋ ਉਹ ਦੂਸਰੇ 10 ਦੇਸ਼ਾਂ ਦੇ 20 ਸਕੂਲਾਂ ਨਾਲ ਰਲ ਕੇ ਕਰ ਰਿਹਾ ਹੈ।ਸਕੂਲ ਨੇ ਸਫਲਤਾਪੂਰਵਕ ਅੰਤਰਰਾਸ਼ਟਰੀ ਏਕਤਾ ਦਾ ਸੁਨੇਹਾ ਦੇਣ ਵਾਲਾ ਇਹ ਐਵਾਰਡ ਪ੍ਰਾਪਤ ਕਰਕੇ ਆਉਣ ਵਾਲੇ ਸਾਲਾਂ ਵਿੱਚ ਇਸ ਦੇ ਅਨੁਸਾਰ ਹੀ ਵੱਖੁਵੱਖ ਸਾਧਨਾ ਜਿਵੇਂ ਆਈ.ਸੀ.ਟੀ. ਦੀ ਵਰਤੋ ਨਾਲ ਵਿਦਿਆਰਥੀਆਂ ਨੂੰ ਸੁਚੱਜੇ ਢੰਗਾਂ ਨਾਲ ਪੜ੍ਹਾਈ ਵਿੱਚ ਨਵੇਂ ਤਜਰਬਿਆਂ ਦੁਆਰਾ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਜਾਹਰ ਕੀਤੀ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਆਨਰੇਰੀ ਸੱਕਤਰ ਸz. ਨਰਿੰਦਰ ਸਿੰਘ ਖੁਰਾਣਾ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ,  ਨਵਪ੍ਰੀਤ ਸਿੰਘ ਅਤੇ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸੱਕਤਰ ਡਾ: ਜਸਵਿੰਦਰ ਸਿੰਘ ਢਿ’ਲੋਂ ਨੇ ਡਾ: ਧਰਮਵੀਰ ਸਿੰਘ, ਸਹਿਯੋਗੀ ਸ਼੍ਰੀਮਤੀ ਮੰਜੂ ਸਪਰਾ ਅਤੇ ਸਕੂਲ ਦੀ ਪੂਰੀ ਟੀਮ ਦੀ ਇਸ ਕਾਰਗੁਜਾਰੀ ਤੇ ਖੁਸ਼ੀ ਜ਼ਾਹਰ ਕੀਤੀ ਅਤੇ ਉਨਾਂ ਨੂੰ ਵਧਾਈ ਦਿੰਦੇ ਹੋਏ ਭਵਿ’ਖ ਵਿੱਚ ਅਜਿਹੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply