ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਸਥਾਨਕ ਟਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਨਗਰ ਨਿਗਮ ਦੇ ਕਰਮਚਾਰੀਆਂ, ਮੁੱਖ ਅਫਸਰ ਥਾਣਾ ਮਜੀਠਾ ਰੋਡ ਅਤੇ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਨਾਲ ਮਿਲ ਕੇ ਜੁਆਇੰਟ ਅਪ੍ਰੇਸ਼ਨ ਚਲਾਇਆ ਗਿਆ।ਉਨਾਂ ਨੇ ਫੋਰ.ਐਸ.ਚੌਕ ਤੋਂ ਮਜੀਠਾ ਰੋਡ ਬਾਈਪਾਸ ਤੱਕ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵੱਲੋਂ ਸੜਕਾਂ ਤੇ ਫੁੱਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਅੰਜ਼ਾਮ ‘ਚ ਲਿਆਂਦੀ ਗਈ।ਇਸ ਆਪਰੇਸ਼ਨ ਦੋਰਾਨ ਉਨਾਂ ਨੇ ਸੜਕਾਂ ਅਤੇ ਫੁੱਟਪਾਥਾਂ ਤੋਂ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵੱਲੋੋਂ ਨਜਾਇਜ਼ ਕਬਜ਼ੇ ਹਟਾਉਣ ਦੇ ਨਾਲ ਹੀ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ ‘ਤੇ ਨਾ ਖਲਾਰ ਕੇ ਦੁਕਾਨਾਂ ਦੇ ਅੰਦਰ ਹੀ ਰੱਖਣ ਅਤੇ ਆਵਜਾਈ ਸੁਚਾਰੂ ਢੰਗ ਚਲਾਉਣ ‘ਚ ਪ੍ਰਸਾਸ਼ਨ ਦਾ ਸਹਿਯੋਗ ਕਰਨ।ਉਨਾਂ ਕਿਹਾ ਕਿ ਗੁਰੂ ਨਗਰੀ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਤੇ ਸੈਲਾਨੀ ਆਉਂਦੇ ਹਨ, ਜਿੰਨਾਂ ਦੀ ਸਹੂਲਤ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰੱਖੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …