Monday, December 23, 2024

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੂਡੋ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸਕੂਲ ਦੇ ਵਿਦਿਆਰਥੀਆਂ ਨੇ 7 ਤਗਮਿਆਂ ’ਤੇ ਕੀਤਾ ਕਬਜ਼ਾ – ਪ੍ਰਿੰ: ਅਮਰਜੀਤ ਸਿੰਘ ਗਿੱਲ

ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਮੁਕਾਬਲੇ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨੇ, 3 ਚਾਂਦੀ ਅਤੇ 2 ਕਾਂਸੇ ਦੇ ਕੁੱਲ 7 ਤਗਮਿਆਂ ’ਤੇ ਆਪਣਾ ਕਬਜ਼ਾ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ਦੌਰਾਨ ਰਾਜਦੀਪ ਅਤੇ ਕਾਰਤਿਕ ਨੇ ਸੋਨੇ, ਅਰਸ਼ਪ੍ਰੀਤ, ਜੈਦੀਪ ਤੇ ਕੀਰਤਮਨ ਨੇ ਚਾਂਦੀ ਅਤੇ ਵਿਕਰਮ ਤੇ ਏਕਮਜੋਤ ਨੇ ਕਾਂਸੇ ਦਾ ਤਗਮਾ ਜਿੱਤਿਆ ਹੈ।ਉਨ੍ਹਾਂ ਕਿਹਾ ਕਿ ਜਲਦ ਹੋਣ ਜਾ ਰਹੇ ਰਾਜ ਪੱਧਰੀ ਮੁਕਾਬਲਿਆਂ ਲਈ ਸਕੂਲ ਦੇ 2 ਵਿਦਿਆਰਥੀਆਂ ਜੈਦੀਪ ਸਿੰਘ ਅਤੇ ਕਾਰਤਿਕ ਨੂੰ ਚੁਣਿਆ ਗਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੇ ਜੂਡੋ ਕੋਚ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੋਚ ਰਮਨਦੀਪ ਕੌਰ, ਡੀ.ਪੀ.ਈ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …