Monday, December 23, 2024

ਖਾਲਸਾ ਕਾਲਜ ਲਾਅ ਦੀ ਰੁਪਿੰਦਰ ਕੌਰ ਦਾ ‘ਵਰਸਿਟੀ ਇਮਤਿਹਾਨਾਂ ’ਚ ਪਹਿਲਾ ਸਥਾਨ

ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਦੇ 8ਵੇਂ ਸਮੈਸਟਰ ਦੇ ਐਲਾਨੇ ਨਤੀਜਿਆਂ ’ਚੋਂ 1634 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ, ਅਧਿਆਪਕਾਂ ਤੇ ਵਿਦਿਆਰਥਣ ਨੂੰ ਵਧਾਈ ਦਿੱਤੀ।
ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਡਾ. ਜਸਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਵਿਦਿਆਰਥਣ ਦਾ ਮੂੰਹ ਮਿੱਠਾ ਵੀ ਕਰਵਾਇਆ।
ਇਸ ਮੌਕੇ ਡਾ. ਗੁਨੀਸ਼ਾ ਸਲੁਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਨੀ, ਡਾ. ਰੇਨੂ ਸੈਨੀ, ਡਾ ਸ਼ਿਵਨ ਸਰਪਾਲ ਅਤੇ ਪ੍ਰੋ. ਉਤਕਰਸ਼ ਸੇਠ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …