ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ
ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ।ਉਨ੍ਹਾਂ ਨੇ ਆਖਿਆ ਕੇ ਬੀਤੇ ਦਿਨ ਸੁਪਰੀਮ ਕੋਰਟ ਨੇ ਜੋ ਫੈਸਲਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਮਾਮਲੇ ਵਿੱਚ ਦਿੱਤਾ ਹੈ, ਇਸ ਦਾ ਮਤਲਬ ਇਹ ਨਹੀਂ ਕਿ ਇਸ ਤੋਂ ਬਾਅਦ ਕੋਈ ਕਾਨੂੰਨੀ ਚਾਰਾਜ਼ੋਈ ਬਾਕੀ ਨਹੀਂ ਰਹਿ ਜਾਂਦੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਅੰਦਰ ਅਜੇ ਕਾਨੂੰਨੀ ਬਦਲ ਮੌਜ਼ੂਦ ਹਨ, ਜਿਸ ਦੇ ਤਹਿਤ ਹੀ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਪਾਉਣ ਜਾ ਰਹੀ ਹੈ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਜਾਰੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰੀ ਜ਼ੋਰ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਉੱਤੇ ਕਬਜ਼ਿਆਂ ਦੀ ਨੀਤੀ ਠੀਕ ਨਹੀਂ ਅਤੇ ਸਾਨੂੰ ਜਾਣਕਾਰੀ ਮਿਲ ਰਹੀ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਇਸੇ ਨੀਤੀ ‘ਤੇ ਚੱਲ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੇ ਮਿਲਣਾ ਜ਼ਰੂਰੀ ਨਹੀਂ ਸਮਝਿਆ।ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਤੋੜਨ, ਵੰਡਣ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀ ਅਜਿਹੀ ਕਿਸੇ ਵੀ ਚਾਲ ਨੂੰ ਕੌਮ ਸਫ਼ਲ ਨਹੀਂ ਹੋਣ ਦੇਵੇਗੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media