ਭੀਖੀ, 23 ਸਤੰਬਰ (ਕਮਲ ਜ਼ਿੰਦਲ) – ਅੰਡਰ-11 ਦੀਆਂ ਬਲਾਕ ਪੱਧਰ ਅਤੇ ਪ੍ਰਾਇਮਰੀ ਖੇਡਾਂ ਹੋਈਆਂ।ਜਿੰਨਾਂ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ
ਦੇ ਬੱਚਿਆਂ ਨੇ ਭਾਗ ਲਿਆ।ਸੁਖਮਨਪ੍ਰੀਤ ਸਿੰਘ ਕਲਾਸ ਪੰਜਵੀ ਦੇ ਵਿਦਿਆਰਥੀ ਨੇ 600 ਮੀਟਰ ਰੇਸ ਵਿੱਚ ਪਹਿਲਾ ਤੇ ਲੰਬੀ ਛਾਲ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।ਗੁਰਮਨਜੋਤ ਕੌਰ ਪੰਜਵੀਂ ਨੇ 200 ਮੀਟਰ ਰੇਸ਼ ਵਿੱਚ ਦੂਸਰਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਟੀਮ ਕੋਚ ਭਰਪੂਰ ਸਿੰਘ ਨੂੰ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮ੍ਰਿਤ ਲਾਲ, ਸਮੂਹ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਵਧਾਈ ਦੇ ਕੇ ਹੌਸਲਾ ਅਫਜ਼ਾਈ ਕੀਤੀ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media