ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ
ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ।ਭਾਈ ਸੁਲੱਖਣ ਸਿੰਘ ਨੇ ਗੁਰੂ ਬਖ਼ਸ਼ੀ ਕੀਰਤਨ ਦੀ ਸੇਵਾ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਭਾਈ ਸੁਲੱਖਣ ਸਿੰਘ ਦੇ ਚਲਾਣੇ ਨਾਲ ਪਰਿਵਾਰ ਤੇ ਸਿੱਖ ਸੰਗਤਾਂ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਸੁਲੱਖਣ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media