ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘਧਾਮੀ ਨੇ ਬੀਤੇ ਦਿਨੀਂ ਅਕਾਲ
ਚਲਾਣਾ ਕਰ ਗਏ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਪਰਿਵਾਰ ਨੂੰ ਭੇਜੇ ਲਿਖਤੀ ਸ਼ੋਕ ਸੰਦੇਸ਼ ਵਿੱਚ ਕਿਹਾ ਹੈ ਕਿ ਪੁਰੇਵਾਲ ਨੇ ਗੁਰਸਿੱਖੀ ਜੀਵਨ ਵਿੱਚ ਵਿੱਚਰਦਿਆਂ ਪੰਥਕ ਕਾਰਜ਼ਾਂ ਵਿਚ ਅਹਿਮ ਯੋਗਦਾਨ ਪਾਇਆ ਹੈ।ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁਖਦਾਈ ਹੈ।ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਪਾਸ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media