Sunday, May 31, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਪਲੇਸਮੈਂਟ ਕੈਂਪ 29 ਸਤੰਬਰ ਨੂੰ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 29 ਸਤੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਅਕਾਲ ਕਨਸਲਟੰਟ, ਪੀ.ਐਨ.ਬੀ ਮੈਟਲਾਈਫ਼, ਸਵਾਨੀ ਮੋਟਰਜ਼ ਤੇ ਇੰਨਸ਼ਟਾ ਕਾਰਟ ਭਾਗ ਲੈਣਗੀਆਂ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਹੋਵੇਗੀ।ਕੈਂਪ ਵਿ ਚ ਲੜਕੇ ਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮਜੀਤ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ 29 ਸਤੰਬਰ 2022 ਨੂੰ ਸਵੇਰੇ 10:00 ਤੋਂ ਦੁਪਹਿਰ 02:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …