ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਡੀ.ਈ.ਓ ਅੰਮ੍ਰਿਤਸਰ ਯੁਗਰਾਜ ਸਿੰਘ ਜੀ ਰੰਧਾਵਾ, ਡੀ.ਐਮ (ਸਪੋਰਟਸ) ਕੁਲਜਿੰਦਰ ਸਿੰਘ ਮੱਲੀ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਨਿਗਰਾਨੀ ਹੇਠ ਤਿੰਨ ਰੋਜ਼ਾ ਫੈਨਸਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੀਆਂ ਕੁੱਲ 23 ਟੀਮਾਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ 26 ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ਦੇ ਅੰਡਰ-14,17,19 ਵਰਗਾਂ ਵਿੱਚ ਪਹਿਲਾ ਸਥਾਨ ਅਤੇ ਅੰਡਰ 19 ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।
ਫੈਂਸਿੰਗ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਗਿਆ।ਸਮਾਗਮ ਵਿੱਚ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਜੀ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਅਤੇ ਖੇਡ ਇੰਚਾਰਜ਼ ਦਰਸ਼ਨ ਸਿੰਘ ਨੇ ਮੈਡਲ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।
ਇਸ ਮੌਕੇ ਤੇ ਜੀ.ਟੀ ਰੋਡ ਸਕੂਲ ਤੋਂ ਖੇਡ ਵਿਭਾਗ ਦੇ ਕੋਚ ਸ਼ਰਦ ਕੁਮਾਰ, ਭੁਪਿੰਦਰ ਸਿੰਘ, ਸ੍ਰੀਮਤੀ ਦਲਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਅਧਿਆਪਕ ਹਾਜ਼ਰ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …