ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨਾਲ ਮਿਲ ਕੇ ਵਾਰਡ ਨੰਬਰ 74 ਦੇ ਇਲਾਕੇ
ਮੇਨ ਬਜ਼ਾਰ ਗੁਰੂ ਨਾਨਕ ਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਉਨਾਂ ਇਸ ਸਮੇਂ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਕਿ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ। ਮੇਅਰ ਰਿੰਟੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਪਾਣੀ ਦੀ ਸਾਂਭ-ਸੰਭਾਲ ਦੇ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਕੌਸਲਰ ਦਵਿੰਦਰ ਪਹਿਲਵਾਨ, ਦਵਿੰਦਰ ਸਿੰਘ ਸੰਧੂ, ਪੰਕਜ਼, ਕੁਲਦੀਪ ਭਗਤ, ਸੋਨੂੰ ਸਿਆਲ, ਰਿੰਕੂ, ਅਨੂ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media