Thursday, March 5, 2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰਵਾਈ ਸ਼ੁਰੂ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ

ਝੋਨੇ ਦੀ ਆਮਦ ‘ਤੇ ਨਜ਼ਰ ਰੱਖਣ ਲਈ ਉਡਣ ਦਸਤੇ ਤਾਇਨਾਤ

ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ।ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਖਰੀਦ ਆਰੰਭ ਕਰਵਾਈ।
ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।ਮੌਜ਼ੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ।ਉਨ੍ਹਾਂ ਨੇ ਕਿਸਾਨ ਸੁਖਜਿੰਦਰ ਸਿੰਘ ਵਾਸੀ ਮਾਡਲ ਟਾਊਨ ਵਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ‘ਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ।
ਆਪਣੇ ਨਜ਼ਦੀਕੀ ਮੁਕੇਸ਼ ਜੁਨੇਜਾ ਦੀ ਦੁਕਾਨ ‘ਤੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉਡਣ ਦਸਤੇ ਤਾਇਨਾਤ ਹਨ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ ਜਾਂ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਜਿਲ੍ਹੇ ਦੀਆਂ ਅੰਤਰਰਾਜੀ ਹੱਦਾਂ ‘ਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲੱਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜ਼ਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।ਉਨਾਂ ਕਿਹਾ ਕਿ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ।
ਇਸ ਮੌਕੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅਮਰੀਕ ਸਿੰਘ ਧਾਲੀਵਾਲ, ਐਸ.ਡੀ.ਐਮ ਜਸਪ੍ਰੀਤ ਸਿੰਘ, ਡੀ.ਐਫ.ਐਸ.ਸੀ ਨਰਿੰਦਰ ਸਿੰਘ, ਮਦਨ ਗੋਪਾਲ, ਤਰਸੇਮ ਤੋਲੋਵਾਲੀਆ, ਹਰਮੇਸ਼ ਨਾਗਰਾ, ਸੇਠੀ ਕੁਲਾਰਾਂ, ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ‘ਚ ਕਿਸਾਨ, ਆੜ੍ਹਤੀ, ਪੱਲੇਦਾਰ ਆਦਿ ਹਾਜ਼ਰ ਸਨ।

 

 

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …