ਮਹਿਤਾ ਦਾਣਾ ਮੰਡੀ ਵਿਖੇ ਝੋਨੀ ਦੇ ਖਰੀਦ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਅੱਜ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਸਬੰਧੀ ਸਾਰੇ
ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਬੈਰੀਅਰਾਂ ਉਤੇ ਵਿਸ਼ੇਸ਼ ਨਾਕੇ ਵੀ ਸਥਾਪਿਤ ਕੀਤੇ ਗਏ ਹਨ।
ਅੱਜ ਦਾਣਾ ਮੰਡੀ ਮਹਿਤਾ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਦੇ ਹੋਏ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ ਨੇ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਪਹਿਲਾਂ ਤੋਂ ਹੀ ਮੰਡੀਆਂ ਵਿੱਚ ਬਿਜਲੀ, ਪਾਣੀ, ਪਖਾਨਿਆਂ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਸਨ।ਉਨਾਂ ਕਿਹਾ ਕਿ ਮੰਡੀਆਂ ਦੇ ਮੁੱਖ ਗੇਟਾਂ ’ਤੇ ਹੀ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਹੈ ਕਿ ਝੋਨੇ ਦੀ ਨਮੀ ਨੂੰ ਚੈਕ ਕੀਤਾ ਜਾਵੇ ਅਤੇ ਰੋਜ਼ਾਨਾ ਖਰੀਦ ਕੀਤੀ ਜਾਵੇ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਉਨਾਂ ਦੀ ਪੇਮੈਂਟ ਸਿੱੱਧੇ ਖਾਤਿਆਂ ਰਾਹੀਂ ਕੀਤੀ ਜਾਵੇਗੀ।
ਈ.ਟੀ.ਓ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਬਾਸਮਤੀ ਦੀ ਆਮਦ ਤਾਂ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ ਅਤੇ ਅੱਜ ਤੋਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਵੀ ਖਰੀਦ ਸ਼ੁਰੂ ਹੋ ਗਈ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਝੋਨੇ ਨੂੰ ਸੁਕਾ ਕੇ ਹੀ ਲਿਆਉਣ।ਉਨਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਘੱਟੋ-ਘੱਟ 2060/- ਰੁਪਏ ਪ੍ਰਤੀ ਕਵਿੰਟਲ ਝੋਨਾ ਗ੍ਰੇਡ-ਏ ਅਤੇ 2040/- ਰੁਪਏ ਪ੍ਰਤੀ ਕਵਿੰਟਲ ਝੋਨਾ ਕਾਮਨ ਵਰਾਇਟੀ ‘ਤੇ ਖਰੀਦ ਕੀਤੀ ਜਾਵੇਗੀ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media