ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਕਿਹਾ ਕਿ ਸਾਡੀਆਂ ਸਮੂਹ ਸੰਸਥਾਵਾਂ ਨੇ ਆਪਣੀ ਹੋਂਦ ਕਾਲ ਤੋਂ ਲੈ ਕੇ ਅੱਜ ਤੱਕ ਆਪਣੀਆਂ ਮਹਾਨ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਿਆ ਹੋਇਆ ਹੈ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਪ੍ਰੀਖਿਆ ਬਾਰੇ ਦੱਸਿਆ ਕਿ ਸਤਨਾਮ ਐਜੂਕੇਸ਼ਨ ਟਰੱਸਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਕਲਾਸ ਤੋਂ 9ਵੀਂ ਕਲਾਸ ’ਚ ਪੜ੍ਹ ਰਹੇ ਤਕਰੀਬਨ 1600 ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ।ਪਾਸ ਪ੍ਰਤੀਸ਼ਤ ਅੰਕਾਂ ਦੇ ਹਿਸਾਬ ਨਾਲ ਬੱਚਿਆਂ ਨੂੰ ਟਰੱਸਟ ਵਲੋਂ ਯਾਦਗਰੀ ਚਿੰਨ੍ਹ ਅਤੇ ਨਕਦ ਇਨਾਮ ਦਿੱਤੇ ਜਾਂਦੇ ਹਨ।
ਡਾ. ਗੋਗੋਆਣੀ ਨੇ ਕਿਹਾ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਵਿਰਸੇ ਦੀ ਜਾਣਕਾਰੀ ਦੇਣ ਅਤੇ ਗਿਆਨ ’ਚ ਵਾਧਾ ਕਰਨ ਲਈ ਧਰਮ, ਸੱਭਿਆਚਾਰ ਅਤੇ ਵਿਰਸੇ ਆਦਿ ਬਾਰੇ ਇਸ ਸੰਸਥਾ ’ਚ ਸਹਿ ਕਿਰਿਆਵਾਂ ਵੀ ਚਲਦੀਆਂ ਰਹਿੰਦੀਆਂ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀ ਸਹਿ-ਕਿਰਿਆਵਾਂ ’ਚ ਬੜੀ ਮਿਹਨਤ ਅਤੇ ਲਗਨ ਨਾਲ ਸ਼ਮੂਲੀਅਤ ਕਰਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …