Wednesday, September 16, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਡਾਂਡੀਆਂ ਤੇ ਗਰਬਾ ਮੁਕਾਬਲਾ

ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਨਰਾਤਿਆਂ ਦੇ ਸਬੰਧ ’ਚ ਡਾਂਡੀਆ ਅਤੇ ਗਰਬਾ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਹਾਈ-ਆਨ-ਐਨਰਜ਼ੀ ਸੰਗੀਤ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੇ ਰਵਾਇਤੀ ਗਰਬਾ ਦਾ ਪਹਿਰਾਵਾ ਪਾਇਆ ਹੋਇਆ ਸੀ।
ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਕਿ ਆਪਣੇ ਅੰਦਰ ਲੁਕੀ ਕਲਾ ਦਾ ਖੁੱਲ੍ਹ ਕੇ ਮੁਜ਼ਾਹਰਾ ਕਰ ਸਕਣ।ਡਾ. ਸੁਰਿੰਦਰ ਕੌਰ ਨੇ ਨਰਾਤਿਆਂ ’ਤੇ ਸ਼ੁਭਇੱਛਾਵਾਂ ਦਿੱਤੀਆਂ ਅਤੇ ਵਧੀਆ ਪਹਿਰਾਵੇ ਤੇ ਡਾਂਸ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …