Friday, June 13, 2025
Breaking News

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਦਾ ’ਵਰਸਿਟੀ ਇਮਤਿਹਾਨਾਂ ’ਚ ਪਹਿਲਾ ਸਥਾਨ

ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਚੌਥਾ ਸਮੈਸਟਰ ਦੇ ਐੈਲਾਨੇ ਨਤੀਜਿਆਂ ’ਚੋਂ 474 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਲਗਨ ਕਰਕੇ ਹੀ ਸੰਭਵ ਹੋ ਸਕਿਆ ਹੈ।ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣ ਚਾਹਤ ਲਾਂਬਾ ਨੂੰ ਅਤੇ ਕਲਾਸ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੁਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਪੁਰਨਿਮਾ ਖੰਨਾ ਅਤੇ ਡਾ. ਰੇਨੂ ਸੈਨੀ ਆਦਿ ਕਾਲਜ ਦੇ ਬਾਕੀ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …