Wednesday, September 16, 2026

ਖ਼ਾਲਸਾ ਕਾਲਜ ਦੇ ਅਧਿਆਪਕ ਨੂੰ ‘ਬੈਸਟ ਇਨਵੈਸਟੀਗੇਟਿਵ ਫਿਲਮ’ ਲਈ ਮਿਲਿਆ ਰਾਸ਼ਟਰੀ ਸਨਮਾਨ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਪਰਮਜੀਤ ਸਿੰਘ ਕੱਟੂ ਨੂੰ ਭਾਰਤ ਦੇ ਰਾਸ਼ਟਪਤੀ ਵਲੋਂ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਅਧਿਆਪਨ ਦੇ ਨਾਲ ਨਾਲ ਫਿਲਮੀ ਖੇਤਰ ’ਚ ਰੁਚੀ ਰੱਖਣ ਅਤੇ ਕੰਮ ਕਰਨ ਵਾਲੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਪਰਮਜੀਤ ਸਿੰਘ ਕੱਟੂ ਨੂੰ ਬੀਤੇ 30 ਸਤੰਬਰ ਨੂੰ ਭਾਰਤ ਸਰਕਾਰ ਦੇ ਅਦਾਰੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ 68ਵੇਂ ਰਾਸ਼ਟਰੀ ਫਿਲਮ ਪੁਰਸਕਾਰ ਮੌਕੇ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਦਿੱਲੀ ਦੇ ਵਿਗਿਆਨ ਭਵਨ ’ਚ ਸਨਮਾਨਿਤ ਕੀਤਾ ਗਿਆ, ਜੋ ਸਮੁੱਚੇ ਕਾਲਜ ਲਈ ਖੁਸ਼ੀ ਅਤੇ ਮਾਣ ਦਾ ਮੌਕਾ ਹੈ।
ਉਨ੍ਹਾਂ ਦੱਸਿਆ ਕਿ ਡਾ. ਕੱਟੂ ਨੇ ਆਜ਼ਾਦ ਭਾਰਤ ਦੀ ਪੁਣਛ ਖੇਤਰ ’ਚ ਪਹਿਲੀ ਜੰਗ ਦੇ ਨਾਇਕ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੇ ਜੀਵਨ ’ਤੇ ਆਧਾਰਿਤ ਪੰਜਾਬੀ ਡਾਕੂਮੈਂਟਰੀ ‘ਦਿ ਸੇਵੀਅਰ ਬ੍ਰਿਗੇਡੀਅਰ ਪ੍ਰੀਤਮ ਸਿੰਘ’ ਬਣਾਈ ਸੀ, ਜਿਸ ਨੂੰ ‘ਬੈਸਟ ਇਨਵੈਸਟੀਗੇਟਿਵ ਫਿਲਮ’ ਦਾ ਰਾਸ਼ਟਰੀ ਸਨਮਾਨ ਮਿਲਿਆ ਹੈ।ਇਸ ਫਿਲਮ ਨੂੰ ਡਾ. ਕੱਟੂ ਵਲੋਂ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਸੀ।
ਡਾ. ਕੱਟੂ ਦੁਆਰਾ ਇਸ ਤੋਂ ਪਹਿਲਾ ਚਾਰ ਫਿਲਮਾਂ ਦਾ ਲੇਖਣ ਅਤੇ ਨਿਰਦੇਸ਼ਨ ਕੀਤਾ ਗਿਆ ਹੈ, ਜੋ ਦੁਨੀਆਂ ਦੇ ਵੱਖ ਵੱਖ ਫਿਲਮ ਫੈਸਟੀਵਲਾਂ ਵਿਚ ਭਾਗ ਲੈ ਚੁੱਕੀਆਂ ਅਤੇ ਇਨਾਮ ਪ੍ਰਾਪਤ ਕਰ ਚੁੱਕੀਆਂ ਹਨ। ‘ਦਿ ਸੇਵੀਅਰ ਬ੍ਰਿਗੇਡੀਅਰ ਪ੍ਰੀਤਮ ਸਿੰਘ’ ਨੂੰ ਵੀ ਹੁਣ ਤੱਕ ਵੀਹ ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਇਨਾਮ ਮਿਲ ਚੁੱਕੇ ਹਨ।ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਵਿਭਾਗ ਵਿਚ ਬਹੁ-ਪੱਖੀ ਪ੍ਰਤਿਭਾ ਵਾਲੇ ਅਧਿਆਪਕ ਕੰਮ ਕਰ ਰਹੇ ਹਨ, ਜਿਸ ਕਰਕੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ‘ਚ ਮਦਦ ਮਿਲ ਰਹੀ ਹੈ।
ਇਸ ਮੌਕੇ ਡਾ. ਕੱਟੂ ਨੂੰ ਵਧਾਈ ਦੇਣ ਵਾਲਿਆਂ ’ਚ ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।

Check Also

ਬੀਬੀਕੇ ਡੀਏਵੀ ਕਾਲਜ ਵੂਮੈਨ ਨੇ ਰਾਸ਼ਟਰੀ ਖੇਡ ਦਿਵਸ ਮੌਕੇ ‘ਖੇਲੋ ਇੰਡੀਆ ਡਾਇਲਾਗ’ ਵਿੱਚ ਹਿੱਸਾ ਲਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਖੇਡ ਦਿਵਸ …