Wednesday, April 22, 2026

ਸਿੱਖਿਆ ਦੇ ਖੇਤਰ ਨੂੰ ਉਚਾ ਚੁੱਕਣ ’ਚ ਨਹੀਂ ਛੱਡਾਂਗੇ ਕੋਈ ਕਸਰ – ਈ.ਟੀ.ਓ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਉਚਾ ਚੁੱਕਣ ਵਿੱਚ ਕੋਈ ਕਸਰ ਨਹੀਂ ਛੱਡੇਗੀ, ਕਿਉਂਕਿ ਸਿਹਤ ਪਖੋਂ ਤੰਦਰੁਸਤ ਬੱਚਾ ਹੀ ਚੰਗੀ ਸਿੱਖਿਆ ਹਾਸਿਲ ਕਰ ਸਕਦਾ ਹੈ।
ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਜਾਨੀਆ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਤੌਰ ‘ਤੇ ਹੋਣ ਵਾਲੀ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।ਈ.ਟੀ.ਓ ਨੇ ਕਿਹਾ ਕਿ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਉਨਾਂ ਕਿਹਾ ਕਿ ਸਕੂਲ ਹੀ ਇਕ ਅਜਿਹਾ ਮੰਦਰ ਹੈ, ਜਿਸ ਵਿਚੋਂ ਬੱਚਾ ਸਿੱਖਿਆ ਪ੍ਰਾਪਤ ਕਰਕੇ ਆਪਣਾ ਜੀਵਨ ਪੱਧਰ ਉਚਾ ਚੁੱਕਣ ਦੇ ਨਾਲ ਨਾਲ ਇਕ ਚੰਗੇ ਸਮਾਜ ਦੀ ਸਥਾਪਨਾ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਉਨਾਂ ਨੇ ਸਕੂਲ ਦਾ ਨਿਰੀਖਣ ਵੀ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲ ਦੇ ਨਿਰਮਾਣ ਕਾਰਜ਼ਾਂ ਵਿੱਚ ਤਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਕਰਵਾਏ ਜਾਣ।ਜਾਨੀਆ ਪਿੰਡ ਦੇ ਸਰਪੰਚ ਸਤਿੰਦਰਬੀਰ ਸਿੰਘ ਨੇ ਪਿੰਡ ਦੀਆਂ ਸਮੱਸਿਆਵਾਂ ਬਾਰੇ ਵੀ ਦੱਸੀਆਂ, ਜਿਸ ‘ਤੇ ਈ.ਟੀ.ਓ ਨੇ ਕਿਹਾ ਕਿ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਸਾਰੇ ਪਿੰਡਾਂ ਨੂੰ ਇਕ ਆਦਰਸ਼ ਪਿੰਡ ਬਣਾਇਆ ਜਾਵੇਗਾ।ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਉਨਾਂ ਦੇ ਨਾਲ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਐਸ.ਈ ਇੰਦਰਜੀਤ ਸਿੰਘ, ਐਕਸੀਐਨ ਇੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਬਲਾਕ ਸਿੱਖਿਆ ਅਫ਼ਸਰ ਯਸ਼ਪਾਲ, ਹੈਡ ਟੀਚਰ ਜਗਰੂਪ ਕੌਰ, ਪਰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …