Saturday, March 28, 2026

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਸਾਈਬਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਦੇ ਕੰਪਿਊਟਰ ਵਿਭਾਗ ਵਲੋਂ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਹੇਠ ਸਾਈਬਰ ਜਾਗਰੂਕਤਾ ਦਿਵਸ ਮਨਾਉਂਦੇ ਹੋਏ ਸਾਈਬਰ ਸੁਰੱਖਿਆ ਜਾਗਰੂਕਤਾ ਵਿਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸਾਈਬਰ ਜਾਗਰੂਕਤਾ ਦੇ ਇੱਕ ਸਾਲ ਪੂਰੇ ਹੋਣ ’ਤੇ ਇੱਕ ਜਨਤਕ ਮੁਹਿੰਮ ਵਜੋਂ ਸਾਈਬਰ ਸਫਾਈ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਤੇ ਉਤਸ਼ਾਹਿਤ ਕਰਨ ਲਈ ਇਹ ਉਪਰਾਲਾ ਕੀਤਾ ਗਿਆ। ਇਸ ਵਿਚ ਏ.ਸੀ.ਪੀ ਸਾਈਬਰ ਕੰਵਲਪਾਲ ਸਿੰਘ ਅਤੇ ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦੇ ਇੰਸਪੈਕਟਰ ਪਰਮਜੀਤ ਸਿੰਘ ਵਿਸ਼ੇਸ ਤੌਰ ‘ਤੇ ਪੁੱਜੇ।
ਉਹਨਾਂ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਦੀਆਂ ਕਿਸਮਾਂ ਬਾਰੇ ਦੱਸਿਆ।ਉਨਾਂ ਕਿਹਾ ਕਿ ਇਸ ਤੋਂ ਬਚਣ ਲਈ ਸਾਈਬਰ ਕ੍ਰਾਈਮ ਵਿੰਗ ਨੇ ਬਹੁਤ ਸਾਰੇ ਕਾਨੂੰਨ ਅਤੇ ਨਿਯਮ ਬਣਾਏ ਹਨ, ਜਿੰਨ੍ਹਾਂ ਦੀ ਸਹੀ ਜਾਣਕਾਰੀ ਹੋਣਾ ਹਰ ਕਿਸੇ ਨੂੰ ਲਾਜ਼ਮੀ ਹੈ।ਇਸ ਅਨੁਸਾਰ ਨਾ ਤਾਂ ਕਿਸੇ ਨਾਲ ਓ.ਟੀ.ਪੀ ਸਾਂਝਾ ਕਰਨਾ ਚਾਹੀਦਾ ਹੈ, ਨਾ ਹੀ ਕਿਸੇ ਨਕਲੀ ਆਈ.ਡੀ ਦੇ ਸੰਪਰਕ ਵਿਚ ਆਉਣਾ ਚਾਹੀਦਾ ਹੈ ਅਤੇ ਨਾ ਹੀ ਆਪਣੀਆਂ ਨਿੱਜੀ ਤਸਵੀਰਾਂ ਕਿਸੇ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।ਉਨਾਂ ਕਿਹਾ ਕਿ ਇਹਨਾਂ ਦੇ ਨਿਪਟਾਰੇ ਦੇ ਸਬੰਧ ਵਿੱਚ ਸਾਈਬਰ ਕ੍ਰਾਈਮ ਸੈਲ ਵਲੋਂ ਤਿਆਰ ਕੀਤੇ ਹੈਲਪਲਾਈਨ ਨੰਬਰ 9781130811 (ਅੰਮ੍ਰਿਤਸਰ ਸ਼ਹਿਰ), 1930 (ਨੈਸ਼ਨਲ ਹੈਲਪ ਲਾਈਨ ਨੰਬਰ) ਤੋਂ ਮਦਦ ਲਈ ਜਾ ਸਕਦੀ ਹੈ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …