Friday, October 18, 2024

54 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੀਆਂ ਛੱਤਾਂ ਤੋਂ ਹਟਾਈਆਂ 11000 ਵੋਲਟ ਦੀਆਂ ਤਾਰਾਂ – ਨਿੱਜ਼ਰ

ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪਿਛਲੀਆਂ ਸਰਕਾਰਾਂ ਜੋ ਕੰਮ ਨਹੀਂ ਕਰ ਸਕੀਆਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਕੇ ਦਿਖਾਏਗੀ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸਾਰੀਆਂ ਸਰਕਾਰੀ ਸੇਵਾਵਾਂ ਦਾ ਲਾਭ ਮਿੱਲ ਸਕੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ: 35 ਸੁਲਤਾਨਵਿੰਡ ਪਿੰਡ ਦੇ ਇਲਾਕੇ ਪੱਤੀ ਸੁਲਤਾਨ ਵਿਖੇ 54 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੀਆਂ ਛੱਤਾਂ ਤੋਂ ਲੰਘ ਰਹੀਆਂ 11 ਹਜ਼ਾਰ ਵੋਲਟ ਦੀਆਂ ਤਾਰਾਂ ਨੂੰ ਹਟਾਉਣ ਪਿੱਛੋਂ ਕੀਤਾ।ਨਿੱਜਰ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੇ ਲਗਭੱਗ ਕਈ ਸਾਲਾਂ ਤੋਂ ਪੱਤੀ ਸੁਲਤਾਨ ਦੇ ਲੋਕ ਇਨਾਂ ਬਿਜਲੀ ਦੀਆਂ ਤਾਰਾਂ ਤੋਂ ਕਾਫ਼ੀ ਤੰਗ ਸਨ ਅਤੇ ਕਈ ਵਾਰ ਇਥੇ ਦੁੱਖਦਾਈ ਹਾਦਸੇ ਵੀ ਵਾਪਰ ਚੁੱਕੇ ਹਨ।ਉਨਾਂ ਕਿਹਾ ਕਿ ਇਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਲੋਕਾਂ ਦੀਆਂ ਛੱਤਾਂ ਤੋਂ ਇਹ ਤਾਰਾਂ ਹਟਾ ਦਿੱਤੀਆਂ ਗਈਆਂ ਹਨ ਅਤੇ ਕੇਬਲ ਦੀ ਇਕ ਨਵੀਂ ਤਾਰ ਵੀ ਪਾ ਦਿੱਤੀ ਗਈ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਹੈ।
ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਮੀਤ ਕੌਰ, ਸੰਤ ਬਾਬਾ ਸਿੰਘ ਸੁਖਵਿੰਦਰ ਸਿੰਘ ਭੂਰੀ ਵਾਲੇ, ਸੁਖਬੀਰ ਸਿੰਘ ਸੁੱਖਾ, ਐਕਸੀਅਨ ਗੁਰਮੁੱਖ ਸਿੰਘ, ਐਸ.ਡੀ.ਓ ਅਮਰੀਕ ਸਿੰਘ, ਸਵਿੰਦਰ ਸਿੰਘ, ਐਕਸੀਅਨ ਮਨਪ੍ਰੀਤ ਸਿੰਘ ਬਾਠ, ਨਵਨੀਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …