ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿੱਲ ਟ੍ਰੇਨਿੰਗ ਦਾ ਦੂਜਾ ਬੈਚ ਅਗਲੇ ਹਫ਼ਤੇ ਤੋਂ ਸ਼ੁਰੂ ਕੀਤਾ ਜਾ
ਰਿਹਾ।ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਲਈ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ ਹਨ।ਟ੍ਰੇਨਿੰਗ ਦੇ ਚਾਹਵਾਨ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਆ ਕੇ ਗੌਰਵ ਕੁਮਾਰ (ਕੈਰੀਅਰ ਕੌਂਸਲਰ) ਨੂੰ ਮਿਲ ਕੇ ਜਾਂ ਫਿਰ ਆਨਲਾਈਨ ਇਸ ਲਿੰਕ `ਤੇ <https://tinyurl.com/2vh7fwny> ਰਜਿਸਟ੍ਰੇਸ਼ਨ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media