ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਸਬੰਧੀ ਡਰਾਅ ਜੋ ਕਿ 11 ਅਕਤੂਬਰ 2022 ਨੂੰ ਦਫਤਰ ਡਿਪਟੀ
ਕਮਿਸ਼ਨਰ ਵਿਖੇ ਰੱਖਿਆ ਗਿਆ ਸੀ, ਉਹ 11 ਅਕਤੂਬਰ ਦੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਛੁੱਟੀ ਐਲਾਨੇ ਜਾਣ ਕਰਕੇ ਅੱਗੇ ਪਾ ਦਿੱਤਾ ਗਿਆ ਹੈ। ਵਧੀਕ ਜ਼ਿਲਾ ਮੈਜਿਸਟ੍ਰੇਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਡਰਾਅ 12 ਅਕਤੂਬਰ 2022 ਨੂੰ ਬਾਅਦ ਦੁਪਿਹਰ 2 ਵਜੇ ਦਫਤਰ ਡਿਪਟੀ ਕਮਿਸਨਰ ਦੇ ਮੀਟਿੰਗ ਹਾਲ ਕਮਰਾ ਨੂੰ 168 ਵਿਖੇ ਕੱਢਿਆ ਜਾਵੇਗਾ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media