ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਤਵਾਰ ਦੀ ਛੁੱਟੀ ਦਾ ਲਾਹਾ ਲੈਂਦੇ ਹੋਏ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਆਪਣੇ ਖੇਤਾਂ ਵਿਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਬੇਲਰ ਨਾਲ ਗੰਢਾਂ ਬੰਨ ਕੇ ਸਾਂਭੀ।ਉਨ੍ਹਾਂ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਸਾੜਣ ਦੀ ਥਾਂ ਸਾਂਭਣ ਲਈ ਅੱਗੇ ਆਉਣ।ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਇਸ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।ਉਨ੍ਹਾਂ ਕਿਹਾ ਕਿ ਇਹ ਕੰਮ ਮੈਂ ਆਪਣੇ ਆਪ ਲਈ ਹੀ ਨਹੀਂ ਬਲਕਿ ਆਪਣੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਹੈ।
ਇਸ ਮੌਕੇ ਜਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ, ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਆਦਿ ਹਾਜ਼ਰ ਸਨ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …