Saturday, September 19, 2026

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਕੀਰਤਨ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਬੁੱਢਾ ਦਲ ਦੇ ਛੇਵੇਂ ਮੁੱਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਜਥੇ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਦੀ ਵਿਸ਼ੇਸ਼ ਚੌਕੀ ਭਰੀ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਥੇ ਦੇ ਮੁਖੀ ਭਾਈ ਸਤਿੰਦਰ ਸਿੰਘ ਚਾਵਲਾ ਤੇ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਨੂੰ ਬੁੱਢਾ ਦਲ ਵਲੋਂ ਸਿਰਪਾਓ ਦੀ ਬਖਸ਼ਿਸ਼ ਕਰ ਕੇ ਸਨਮਾਨਿਤ ਕੀਤਾ ਅਤੇ ਸੰਗਤ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …