
ਅੰਮ੍ਰਿਤਸਰ, 7 ਦਸੰਬਰ (ਰੋਮਿਤ ਸ਼ਰਮਾ) -ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਖਿਆਲਾ ਖੁਰਦ ਕੈਂਪਸ ਵਿਖੇ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਰੰਭੀ ਗਈ ਸਵੱਛ ਭਾਰਤ ਮੁਹਿੰਮ ਦੀ ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਜੀਵਨ ਜੋਤੀ ਸਿਡਾਨਾ ਨੇ ਹਰੀ ਝੰਡੀ ਦੇ ਕੇ ਸ਼ੁਰੂੁਆਤ ਕੀਤੀ।ਬੀ.ਐਡ ਦੇ ‘ਲੀਡਰਜ਼’ ਹਾਊਸ ਦੇ 25 ਵਿਦਿਆਰਥੀਆਂ ਨੇ ਆਪਣੇ ਹਾਊਸ ਇੰਚਾਰਜ਼ ਅਧਿਆਪਕਾ ਮਨਦੀਪ ਕੋਰ ਢਿੱਲੌ ਅਤੇ ਦਰਸ਼ਪੀ੍ਰਤ ਸਿੰਘ ਭੁੱਲਰ ਦੀ ਨਿਰਦੇਸ਼ਨਾਂ ਹੇਠ ਸ਼ੁਰੂ ਕੀਤੀ ਮੁਹਿੰਮ ਤਹਿਤ ਬੀ.ਐਡ ਦੇ ਦੂਸਰੇ ਹਾਊਸਾਂ ਦੇ ਵਿਦਿਆਥੀਆਂ ਅਤੇ ਅਧਿਆਪਕਾਂ ਨੇ ਕੈਂਪਸ ਦਾ ਆਲਾ ਦੁਆਲਾ ਸਾਫ ਕੀਤਾ ਅਤੇ ਬਾਅਦ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਦੁਆਰਾ ਇਹ ਸੁੰਹ ਚੁੱਕੀ ਗਈ ਕਿ ਨਰਿੰਦਰ ਮੋਦੀ ਜੀ ਦੁਆਰਾ ਚਲਾਈ ਗਈ ਮੁਹਿੰਮ ਨੂੰ ਭਾਰਤ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾਵੇ ਤਾਂ ਜੋ ਗਾਂਧੀ ਜੀ ਦੇ ਸੁਪਨੇ ਸਵੱਛ ਭਾਰਤ ਦਾ ਨਿਰਮਾਣ ਕੀਤਾ ਜਾਵੇ। ਇਸ ਮੋਕੇ ਤੇ ਸੰਸਥਾ ਦੇ ਪਿ੍ਰੰਸੀਪਲ ਡਾ. ਜੀਵਨ ਜੋਤੀ ਸਿਡਾਨਾ ਨੇ ਵਿਦਿਆਰਥੀਆਂ ਦੀ ਇਸ ਮੁਹਿੰਮ ਵਿੱਚ ਹਿੱਸਾ ਲੈਣ ਲਈ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਇਸ ਮੁਹਿੰਮ ਨੂੰ ਅੱਗੇ ਜਾਰੀ ਰੱਖਣ ਲਈ ਪ੍ਰੇਰਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media