ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ‘ਚ ਇਸ ਵਿਸ਼ੇ ‘ਤੇ ਮੰਗ ਪੱਤਰ ਲੈ ਕੇ ਪੁੱਜੇ ਧਾਲੀਵਾਲ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੌਣ, ਪਾਣੀ ਅਤੇ ਧਰਤੀ ਜਿਸ ਨੂੰ ਗੁਰੂ ਸਾਹਿਬ ਨੇ ਵੀ ਗੁਰਬਾਣੀ ਵਿਚ ਗੁਰੂ, ਪਿਤਾ ਅਤੇ ਮਾਤਾ ਦੇ ਬਰਾਬਰ ਸਤਿਕਾਰ ਦਿੱਤਾ ਹੈ, ਦੇ ਉਪਦੇਸ਼ ਉਤੇ ਕੌਮ ਨੂੰ ਤੋਰਨ ਲਈ ਸਾਥ ਮੰਗਿਆ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਹ ਵਾਤਵਰਨ, ਪਾਣੀ ਤੇ ਧਰਤੀ ਮਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਮੰਗਿਆ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਜਾਰੀ ਹੈ ਅਤੇ ਇਹ ਦਿਨ ਪਰਾਲੀ ਨੂੰ ਸਾਂਭਣ ਵਾਲੇ ਹਨ, ਜਿਸ ਲਈ ਸਰਕਾਰ ਨੇ ਤਕਨੀਕੀ ਸਹਾਇਤਾ ਦੇ ਨਾਲ ਨਾਲ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾ ਦਿੱਤੀ ਹੈ।ਪਰ ਸਾਨੂੰ ਅਜੇ ਵੀ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।ਧਾਲੀਵਾਲ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਿਰਮੌਰ ਹੈ ਅਤੇ ਸਾਰੀ ਸਿੱਖ ਕੌਮ ਇਥੋਂ ਜਾਰੀ ਹੋਏ ਹੁਕਮ ਨੂੰ ਖਿੜੇ ਮੱਥੇ ਸਵਿਕਾਰ ਕਰਦੀ ਹੈ।ਇਸ ਲਈ ਅੱਜ ਉਹਨਾਂ ਨੇ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਜਥੇਦਾਰ ਸਾਹਿਬ ਨੂੰ ਮਿਲ ਕੇ ਇਸ ਗੰਭੀਰ ਮੁੱਦੇ ‘ਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media