ਮੈਡੀਕਲ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਚਲਦੀ ਲੈਬ ਨੂੰ ਵੀ ਕੀਤਾ ਅਪਗ੍ਰੇਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਆਪਣੀ ਜੇਬ੍ਹ ਚੋਂ ਕਰੋੜਾਂ ਰੁਪਏ ਸੇਵਾ ਕਾਰਜ਼ਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰਖੋਲ੍ਹਣ ਦੇ ਅਰੰਭੇ ਗਏ ਕਾਰਜ਼ ਤਹਿਤ ਅੱਜ ਕਸ਼ਮੀਰ ਐਵੀਨਿਊ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਜਿੱਥੇ ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ, ਉਥੇ ਹੀ ਪਹਿਲਾਂ ਤੋਂ ਹੀ ਮੈਡੀਕਲ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਲੈਬ ਨੂੰ ਵੀ ਮੁਕੰਮਲ ਸਵੈਚਾਲਿਤ ਮਸ਼ੀਨ ਸ਼ੁਰੂ ਕਰਕੇ ਅਪਗ੍ਰੇਡ ਕੀਤਾ ਗਿਆ।
ਦੋਵ੍ਹਾਂ ਕਾਰਜ਼ਾਂ ਦੇ ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਟਰੱਸਟ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰੂ ਨਗਰੀ ’ਚ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਮੌਕੇ ਪਿਛਲੇ ਸਮੇਂ ਮੈਡੀਕਲ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਖੋਲ੍ਹੀ ਗਈ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ ਨੂੰ ਅਪਗ੍ਰੇਡ ਕਰਦਿਆਂ ਅਤਿ ਆਧੁਨਿਕ ਮੁਕੰਮਲ ਆਟੋ ਐਨੇਲਾਈਜ਼ਰਮਸ਼ੀਨ ਸਥਾਪਿਤ ਕੀਤੀ ਗਈ ਹੈ, ਜਿਸ ਨਾਲ ਹੁਣ ਇੱਕ ਵਾਰ ਸੈਂਪਲ ਲੈ ਕੇ ਹੀ ਕਈ ਟੈਸਟ ਹੋ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟਰੱਸਟ ਵਲੋਂ ਅੱਜ ਹੀ ਕਸ਼ਮੀਰ ਐਵੇਨਿਊ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਲੋਕਾਂ ਲੈਬ ਦਾ ਇੱਕ ਕੁਲੈਕਸ਼ਨ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ, ਜਿਥੇ ਮਰੀਜ਼ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਆਪਣੇ ਟੈਸਟਾਂ ਦੇ ਸੈਂਪਲ ਦੇ ਸਕਣਗੇ।