ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਅੱਜ ਅੰਮ੍ਰਿਤਸਰ ਵਿਖੇ ਦੱਸਿਆ ਕਿ ਟਰੱਸਟ ਵੱਲੋਂ ਡਿਜੀਟਲ ਐਕਸਰੇ, ਅਲਟਰਾਸਾਊਂਡ, ਡੈਂਟਲ ਕਲਿਨਿਕ ਅਤੇ ਫਿਜ਼ੀਓਥਰੈਪੀ ਕੇਂਦਰ ਖੋਲ੍ਹਣ ਦਾ ਕਾਰਜ਼ ਵੀ ਜ਼ੋਰਾਂ’ਤੇ ਚੱਲ ਰਿਹਾ ਹੈ।ਡਾ. ਓਬਰਾਏ ਅਨੁਸਾਰ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਚ 80 ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਮਹੀਨੇ ਲਗਭਗ 60 ਹਜ਼ਾਰ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ ‘ਤੇ ਆਪਣੇ ਟੈਸਟ ਕਰਵਾ ਰਹੇ ਹਨ।ਡਾ. ਓਬਰਾਏ ਅਨੁਸਾਰ ਉਨ੍ਹਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ 100 ਲੈਬਾਰਟਰੀਆਂ ਸਥਾਪਿਤ ਕਰਨ ਦੇ ਮਿਥੇ ਗਏ ਟੀਚੇ ਨੂੰ ਇਸ ਸਾਲ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ।ਉਹ ਅੱਜ ਕਸ਼ਮੀਰ ਐਵੀਨਿਊ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਅਤੇ ਮੈਡੀਕਲ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲਾਂ ਤੋਂ ਹੀ ਚੱਲ ਰਹੀ ਲੈਬ ‘ਚ ਮੁਕੰਮਲ ਸਵੈਚਾਲਿਤ ਮਸ਼ੀਨ ਸ਼ੁਰੂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਟਰੱਸਟ ਦੇ ਸਿਹਤ ਸੇਵਾਵਾਂ ਦੇ ਸਲਾਹਕਾਰ ਡਾ. ਦਲਜੀਤ ਸਿੰਘ ਗਿੱਲ, ਡਾ. ਪ੍ਰਨੀਤ ਬੱਗਾ, ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ, ਡਾ. ਬਲਬੀਰ ਸਿੰਘ ਢੀਂਗਰਾ ਪ੍ਰਧਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਰਮਿੰਦਰ ਸਿੰਘ ਜਨਰਲ ਸਕੱਤਰ, ਪ੍ਰਿੰਸੀਪਲ ਭੁਪਿੰਦਰ ਸਿੰਘ, ਹਰਦੇਵ ਸਿੰਘ ਸੰਧੂ, ਐਡਵੋਕੇਟ ਸਿਆਲੀ, ਸੈਕਟਰੀ ਸਤਵੰਤ ਸਿੰਘ ਖੁਰਾਣਾ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਕੋਹਾਲੀ, ਭੁਪਿੰਦਰ ਸਿੰਘ, ਹਰਭਜਨ ਸਿੰਘ, ਨਰਿੰਦਰਜੀਤ ਸਿੰਘ, ਗੁਰਦੀਪ ਸਿੰਘ ਬਾਜਵਾ, ਸ਼ਰਨਜੀਤ ਕੌਰ, ਕੋਮਲਜੀਤ ਕੌਰ, ਅਮਨਜੋਤ ਕੌਰ ਤੇ ਮਨਦੀਪ ਸਿੰਘ ਤੋਂ ਇਲਾਵਾ ਟਰੱੱਸਟ ਤੇ ਗੁਰਦੁਆਰਾ ਸਾਹਿਬ ਦੇ ਮੈਂਬਰ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …