ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ 5ਵਾਂ ਨੈਸ਼ਨਲ ਸੈਮੀਨਾਰ ਇਨੋਵੇਸ਼ਨ ਐਂਡ ਐਪਲੀਕੇਸ਼ਨ ਇਨ ਮੈਥੇਮੈਟਿਕਸ
ਐਂਡ ਇੰਨਟਲੈਕਚੂਅਲ ਪ੍ਰੋਪਰਟੀ ਰਾਇਟ ਵਿਸ਼ੇ ’ਤੇ ਇਕ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿਸੀਪਲ ਡਾ. ਮਹਿਲ ਸਿੰਘ ਦੀ ਦੇਖ ਰੇਖ ਹੇਠ ਵਿਭਾਗ ਦੇ ਮੁਖੀ ਡਾ. ਰਜਿੰਦਰ ਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਡੀ.ਏ.ਵੀ ਇੰਨਜੀਨੀਰਿੰਗ ਐਡ ਟੈਕਨੋਲੋਜੀ ਜਲੰਧਰ ਤੋਂ ਅਸਿਸਟੈਟ ਪ੍ਰੋਫੈਸਰ ਡਾ. ਅਮਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਮੈਥ ਵਿਸ਼ੇ ’ਚ ਦੁਨੀਆਂ ਦੇ ਵੱਖ-ਵੱਖ ਵਿਸ਼ਿਆਂ ਦੀ ਖੋਜ਼ ਕਰਕੇ ਅਤੇ ਪ੍ਰਮਾਣਿਕ ਨਤੀਜਿਆਂ ਉਪਰ ਪਹੁੰਚ ਕੇ ਕਿਸੇ ਮਨੁੱਖੀ ਜੀਵਨ ਨੂੰ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।ਇਸ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਸੁਚੱਜੇ ਤਰੀਕੇ ਨਾਲ ਮੈਥ ’ਚ ਨਵੀਆਂ ਖੋਜਾਂ ਕਰਨ ਪ੍ਰਤੀ ਜਾਗਰੂਕ ਵੀ ਕੀਤਾ।
ਆਈ.ਪੀ.ਐਸ ਅਫ਼ਸਰ ਅੰਮ੍ਰਿਤਪਾਲ ਕੌਰ ਨੇ ਵੀ ਵਿਸ਼ੇ ’ਤੇ ਆਪਣੇ ਵੱਡਮੁਲੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਇਸ ਸਬੰਧੀ ਵਿਸ਼ਵ ਦੀਆਂ ਵੱਖ-ਵੱਖ ਸੰਸਥਾਵਾਂ ਬਾਰੇ ਵੀ ਦੱਸਿਆ, ਜੋ ਇਨ੍ਹਾਂ ਦੀ ਰਾਖੀ ਕਰਨ ਲਈ ਬਣੀਆਂ ਹਨ।ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਸਬੰਧੀ ਆਪਣੇ ਨਿੱਜੀ ਨੁਕਤੇ ਸਾਂਝੇ ਕਰਦਿਆਂ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਵੀ ਪ੍ਰੇਰਿਤ ਕੀਤਾ।
ਡਾ. ਮਹਿਲ ਸਿੰਘ ਵਲੋਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਦਿਆਰਥੀਆਂ ਵਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨ ਵਜੋ ਸਰਟੀਫਿਕੇਟ ਵੀ ਦਿੱਤੇ।ਆਖਿਰ ’ਚ ਡਾ. ਰਜਿੰਦਰਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਤਮਿੰਦਰ ਸਿੰਘ, ਡਾ. ਹਰਵਿੰਦਰ ਕੌਰ, ਡਾ. ਜਸਪ੍ਰੀਤ ਕੌਰ, ਡਾ. ਸੰਜੀਤ ਅੰਮ੍ਰਿਤ ਕੌਰ ਅਤੇ ਹੋਰ ਸਟਾਫ਼ ਮੈਬਰ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media