Saturday, July 26, 2025
Breaking News

ਮੇਅਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਕੀਤੀ ਸਫਾਈ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਡੇਰਾ ਬਾਬਾ ਭੂਰੀ ਵਾਲੇ ਬਾਬਾ ਕਸ਼ਮੀਰਾ ਸਿੰਘ ਦੇ ਨਾਲ ਮਿਲ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਸਾਫ ਸਫਾਈ ਤੇ ਧੁਆਈ ਝਾੜੂ ਮਾਰ ਕੇ ਕੀਤੀ ਗਈ।ਇਸ ਸਮੇਂ ਮੇਅਰ ਰਿੰਟੂ ਸਮੇਤ ਨਗਰ ਨਿਗਮ ਦੇ ਅਧਿਕਾਰੀ, ਚੀਫ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ ਅਤੇ ਹੋਰ ਕਰਮਚਾਰੀਆਂ ਨੇ ਹਿੱਸਾ ਲਿਆ।
ਮੇਅਰ ਰਿੰਟੂ ਨੇ ਕਿਹਾ ਕਿ ਉਹ ਬਹੁਤ ਵਡਭਾਗੀ ਹਨ ਕਿ ਉਨਾਂ ਨੁੰ ਸੇਵਾ ਦਾ ਇਹ ਮੌਕਾ ਮਿਲਿਆ ਹੈ।ਉਨਾਂ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੀ ਸਾਫ ਸਫਾਈ ਲਈ ਕਰੋੜਾਂ ਦੀ ਮਸ਼ੀਨਾਂ ਲਗਾਈਆਂ ਹੋਈਆਂ ਹਨ ਤੇ ਸ਼ਹਿਰ ਦੇ ਅੰਦਰੂਨ ਇਲਾਕਿਆਂ ਦੀ ਸਫਾਈ ਵੀ ਇਹਨਾਂ ਮਸ਼ੀਨਾਂ ਰਾਹੀਂ ਹੋ ਰਹੀ ਹੈ।ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ‘ਤੇ ਰੋਜ਼ਾਨਾ ਤਿੰਨ ਸ਼ਿਫਟਾਂ ‘ਚ ਸਫਾਈ ਕੰਮ ਬਾਖੂਬੀ ਚੱਲ ਰਿਹਾ ਹੈ।
ਇਸ ਮੌਕੇ ਡਾ. ਯੋਗੇਸ਼ ਕੁਮਾਰ ਸਿਹਤ ਅਫ਼ਸਰ, ਸਾਹਿਲ ਮਲਹੋਤਰਾ ਅਤੇ ਸਮੂਹ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …