ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼ਬਦ ਗਾਇਨ (ਪੜਤਾਲ) ਅਤੇ ਕਵੀਸ਼ਰੀ ਮੁਕਾਬਲੇ ’ਚ ਹਿੱਸਾ ਲੈਂਦਿਆਂ ਦੂਸਰਾ ਅਤੇ ਕਵੀਸ਼ਰੀ ਮੁਕਾਬਲੇ ’ਚ ਹੌਸਲਾ ਅਫ਼ਜ਼ਾਊ ਇਨਾਮ ਜਿੱਤਿਆ।ਇਸ ਮੁਕਾਬਲੇ ’ਚ ਵੱਖ-ਵੱਖ ਸਕੂਲਾਂ ਦੀਆਂ 21 ਟੀਮਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਕੀ ਦੇ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ’ਚ ਵੀ ਬਿਹਤਰੀਨ ਪ੍ਰਦਰਸ਼ਨ ਕੀਤਾ।ਜਿਸ ਵਿੱਚ ਜ਼ਿਲ੍ਹੇ ’ਚੋਂ ਕੱਲ 5 ਟੀਮਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਸਕੂਲ ਦੀ ਅੰਡਰ-14 ਟੀਮ ਨੇ ਬਾਕੀ 4 ਟੀਮਾਂ ਨੂੰ ਪਿਛਾੜਦਿਆਂ ਹੋਇਆ ਪਹਿਲਾ ਸਥਾਨ ਹਾਸਲ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …