Tuesday, March 31, 2026

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਸਿਹਤ ‘ਚ ਹੁੰਦਾ ਹੈ ਸੁਧਾਰ – ਡਾ. ਅਮਰੀਕ ਸਿੰਘ

ਪਰਾਲੀ ਨੂੰ ਖੇਤ ‘ਚ ਦਬਾਉਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਸਰਪੰਚਾਂ ਨੂੰ ਕੀਤਾ ਜਾਗਰੁਕ

ਪਠਾਨਕੋਟ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਨਾਲ ਸੰਬੰਧਤ ਸਰਪੰਚ ਸਹਿਬਾਨ ਲਈ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।ਇਸ ਮੌਕੇ ਡਾ. ਪਿ੍ਰਤਪਾਲ ਸਿੰਘ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਕੁਲਦੀਪ ਸਿੰਘ, ਅਜੇ ਕੁਮਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਡਾ. ਨੌਨਿਹਾਲ ਸਿੰਘ ਬੀ.ਟੀ.ਐਮ, ਡਾ. ਹਰਪ੍ਰੀਤ ਸਿੰਘ, ਜਤਿੰਦਰ ਕੁਮਾਰ, ਸੁਖਦੇਵ ਰਾਜ ਖੇਤੀ ਵਿਸਥਾਰ ਅਫਸਰ ਸਮੇਤ ਵੱਡੀ ਗਿਣਤੀ ;ਚ ਸਰਪੰਚ ਹਾਜ਼ਰ ਸਨ।
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿੱਚ ਪਿਛਲੇ ਸਾਲ ਪਰਾਲੀ ਨੂੰ ਅੱਗ ਲੱਗਣ ਦੇ ਕੁੱਲ 6 ਵਾਕਿਆ ਦਰਜ਼ ਕੀਤੇ ਗਏ ਹਨ।ਇਸ ਵਾਰ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਲਈ ਸਰਪੰਚ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾਂ ਲਾਉਣ ਅਤੇ ਕਣਕ ਦੀ ਬਿਜ਼ਾਈ ਸੁਪਰ ਸੀਡਰ/ਸਮਾਰਟ ਸੀਡਰ ਨਾਲ ਕਰਨ ਲਈ ਪ੍ਰੇਰਿਤ ਕਰਨ।
ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕੁਲਦੀਪ ਸਿੰਘ ਨੇ ਕਿਹਾ ਕਿ ਸਿਹਤਮੰਦ ਭੋਜਨ ਪੈਦਾ ਕਰਨ ਜ਼ਮੀਨ ਦੀ ਸਿਹਤ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਸਰਪੰਚਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਦੀ ਅਪੀਲ਼ ਕੀਤੀ।
ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚੋਂ ਹਟਾਉਣ ਦੀ ਬਜ਼ਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਪੈਦਾਵਾਰ ਵਧਣ ਦੇ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਵੀ ਹੁੰਦਾ ਹੈ।ਡਾ. ਅਰਜੁਨ ਸਿੰਘ ਨੇ ਸਰਪੰਚਾਂ ਨੂੰ ਕਿਹਾ ਕਿ ਆਈ ਖੇਤ ਐਪ ਡਾਊਨਲੋਡ ਕਰਕੇ ਖੇਤੀ ਮਸ਼ੀਨਰੀ ਕਿਰਾਏ ‘ਤੇ ਲਈ ਅਤੇ ਦਿੱਤੀ ਜਾ ਸਕਦੀ ਹੈ।

 

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …