Saturday, October 24, 2026

ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਨਜਾਇਜ਼ ਕਬਜ਼ੇ ਹਟਾਏ ਗਏ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਟਰੈਫਿਕ ਪੁਲੀਸ ਅਤੇ ਮਹਿਕਮਾ ਨਗਰ ਨਿਗਮ ਵਲੋਂ ਅੱਜ ਸਪੈਸ਼ਲ ਮੁਹਿੰਮ ਦੌਰਾਨ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਸੜਕਾਂ/ਫੁੱਟਪਾਥਾਂ ਉਪਰ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ।ਇਹ ਕਾਰਵਾਈ ਸੁਲਤਾਨਵਿੰਡ ਚੌਕ ਤੋਂ ਗੁਰਦੁਆਰਾ ਸ਼ਹੀਦਾਂ ਸਾਹਿਬ (ਬੁਲਾਰੀਆ ਪਾਰਕ ਚਾਟੀਵਿੰਡ ਚੌਕ) ਤੱਕ ਅਤੇ ਵਾਪਸ ਗੁਰਦੁਆਰਾ ਰਾਮਸਰ ਰਸਤੇ ਹੁੰਦੇ ਹੋਏ ਵਾਪਸ ਸੁਲਤਾਨਵਿੰਡ ਚੋਕ ਤੱਕ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਸੜਕਾਂ-ਫੁੱਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ।ਬਾਅਦ ਦੁਪਹਿਰ 2.00 ਤੋਂ ਸ਼ਾਮ 4.00 ਵਜੇ ਤੱਕ ਇੰਚਾਰਜ਼ ਟਰੈਫਿਕ ਜੋਨ-1 ਵਲੋਂ ਮਹਿਕਮਾ ਨਗਰ ਨਿਗਮ ਦੇ ਕਰਮਚਾਰੀਆਂ, ਮੁੱਖ ਅਫਸਰ ਥਾਣਾ ਬੀ-ਡਵੀਜਨ ਅੰਮ੍ਰਿਤਸਰ ਨਾਲ ਇਹ ਜੁਆਇੰਟ ਆਪਰੇਸ਼ਨ ਚਲਾਇਆ ਗਿਆ।ਇਸੇ ਦੌਰਾਨ ਅਪੀਲ ਕੀਤੀ ਗਈ ਕਿ ਦੁਕਾਨਦਾਰ ਅਗੇ ਤੋਂ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ/ ਫੁੱਟਪਾਥਾਂ ਉਪਰ ਨਾ ਰੱਖਣ ਅਤੇ ਟਰੈਫਿਕ ਆਵਾਜਾਈ ਸਹੀ ਢੰਗ ਨਾਲ ਚਲਾਉਣ ਵਿਚ ਪ੍ਰਸਾਸ਼ਨ ਦਾ ਸਹਿਯੋਗ ਕਰਨ, ਤਾਂ ਜੋ ਆਮ ਜਨਤਾ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …