Sunday, October 25, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ, ਕੀਰਤਨ ਉਪਰੰਤ ਅਨੰਦ ਸਾਹਿਬ ਦਾ ਪਾਠ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ‘ਸ੍ਰੀ ਗੁਰੂ ਨਾਨਕ ਰੂਪੀ ਜੋਤ’ ਸ੍ਰੀ ਗੁਰੂ ਰਾਮਦਾਸ ਜੀ ਦੀ ਸਿੱਖ ਧਰਮ ਨੂੰ ਮਹਾਨ ਦੇਣ ਹੈ।ਗੁਰੂ ਸਾਹਿਬ ਦੁਆਰਾ ਰਚਿਤ ਬਾਣੀ ਜਿਥੇ ਜੀਵਨ ਦਾ ਮਾਰਗਦਰਸ਼ਨ ਬਣਦੀ ਹੈ, ਉਥੇ ਉਨ੍ਹਾਂ ਦਾ ਜੀਵਨ ਬਿਰਤਾਂਤ ਵੀ ਸਾਡੇ ਸਭ ਲਈ ਪ੍ਰੇਰਨਾ ਦਾ ਸਰੋਤ ਹੈ।ਉਨ੍ਹਾਂ ਕਿਹਾ ਕਿ ‘ਗੁਰੂ ਕੀ ਨਗਰੀ’ ਅੰਮ੍ਰਿਤਸਰ ਸ਼ਹਿਰ ਵਸਾਉਣ ਲਈ ਆਪ ਜੀ ਨੇ ਵਿਸ਼ੇਸ਼ ਉਪਰਾਲੇ ਕੀਤੇ ਜੋ ਕਿ ਸਿੱਖ ਜਗਤ ’ਚ ਇਕ ਵਿਸ਼ੇਸ਼ ਦਰਜ਼ਾ ਰੱਖਦਾ ਹੈ।ਪ੍ਰਿੰ: ਗਿੱਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਅਤੇ ਲੈ ਲਈ ਪ੍ਰੇਰਿਤ ਕੀਤਾ।ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨਾਂ ਦੀ ਸਿੱਖ ਧਰਮ ਨੂੰ ਦੇਣ ਸਬੰਧੀ ਵਿਚਾਰ ਗੋਸ਼ਟੀਆਂ ਕੀਤੀਆਂ ਗਈਆਂ।
ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …