Saturday, January 11, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਨੇ ਜਿੱਤੀ ਫੁੱਟਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਨੇ ਆਪਣਾ ਲੋਹਾ ਮਨਵਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਅੰਤਰਵਿਭਾਗੀ ਫੁੱਟਬਾਲ ਦੋਵਾਂ ਚੈਂਪੀਅਨਸ਼ਿਪ `ਤੇ ਕਬਜਾ ਜਮਾਇਆ ਹੈ।12 ਅਕਤੂਬਰ ਤੋਂ ਸ਼ੁਰੂ ਹੋਈਆਂ ਇਨ੍ਹਾਂ ਚੈਂਪੀਅਨਸ਼ਿਪ ਵਿਚ ਵੱਖ-ਵੱਖ ਵਿਭਾਗਾਂ ਦੇ ਫਸਵੇਂ ਮੁਕਾਬਲੇ ਹੋਏ ਜਿਨ੍ਹਾਂ ਵਿਚ 31 ਲੜਕਿਆਂ ਅਤੇ 15 ਲੜਕੀਆਂ ਦੀਆਂ ਟੀਮਾਂ ਸ਼ਾਮਿਲ ਸਨ।
ਲੜਕੀਆਂ ਦੇ ਵਰਗ ਵਿਚ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਨੇ ਦੂਜਾ ਅਤੇ ਕਾਨੂੰਨ ਵਿਭਾਗ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਲੜਕਿਆਂ ਦੇ ਵਰਗ ਵਿਚ ਇਲ਼ੈਕਟ੍ਰੌਨਿਕਸ ਵਿਭਾਗ ਨੇ ਦੂਜਾ ਅਤੇ ਕੰਪਿਊਟਰ ਇੰਜੀਨਿਅਰਿੰਗ ਅਤੇ ਟੈਕਨਾਲੋਜੀ ਵਿਭਾਗ ਨੇ ਤੀਜਾ ਸਥਾਨ ਹਾਸਲ ਕੀਤਾ।
ਜੇਤੂ ਟੀਮਾਂ ਨੂੰ ਟਰਾਫ਼ੀਆਂ ਤਕਸੀਮ ਕਰਦਿਆਂ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ਼ ਸਰੀਰਕ ਸਿੱਖਿਆ ਵਿਭਾਗ (ਏ.ਟੀ) ਤੇ ਦਫਤਰ ਡਾਇਰੈਕਟਰ ਖੇਡਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਨੂੰ ਨਿਖਾਰਦੀਆਂ ਹਨ ਇਸ ਲਈ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਉਸਾਰੀ ਗਤੀਵਿਧੀਆਂ ਖਾਸ ਕਰਕੇ ਖੇਡਾਂ ਵਿਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਤਰ ਵਿਭਾਗੀ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਭਵਿੱਖ ਵਿਚ ਇਹ ਜਾਰੀ ਰਹਿਣਾ ਚਾਹੀਦਾ ਹੈ।
ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਐਂਡ ਨੋਡਲ ਅਫਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਆਫ ਇੰਡੀਆ ਨੇ ਕਿਹਾ ਕਿ ਇਹ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਲੜਕੇ ਅਤੇ ਲੜਕੀਆਂ ਦੋਵਾਂ ਹੀ ਟੀਮਾਂ ਵਿਚ ਖਿਡਾਰੀ ਵਿਦਿਆਰਥੀਆਂ ਦਾ ਜੋਸ਼ ਵੇਖਣ ਵਾਲਾ ਸੀ।ਇਨ੍ਹਾਂ ਅੰਤਰ ਵਿਭਾਗੀ ਮੁਕਾਬਲਿਆਂ ਵਿਚ ਬਹੁਤ ਸਾਰੇ ਚੰਗੇ ਖਿਡਾਰੀ ਤਰਾਸ਼ੇ ਜਾਂਦੇ ਹਨ ਜੋ ਕਿ ਅੱਗੇ ਜਾ ਕੇ ਅੰਤਰ-ਕਾਲਜ, ਅੰਤਰ-ਵਰਸਿਟੀ ਅਤੇ ਹੋਰ ਕਈ ਰਾਸ਼ਟਰੀ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਯੂਨੀਵਰਸਿਟੀ ਤੇ ਦੇਸ਼ ਦਾ ਨਾਂ ਰੌਸ਼ਨ ਕਰਦੇ ਹਨ।

Check Also

ਬਾਬਾ ਮੇਹਰ ਦਾਸ ਜੀ ਦੇ ਅਸਥਾਨ ‘ਤੇ ਗੁਰਮਤਿ ਸਮਾਗਮ ਆਯੋਜਿਤ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਸਲਾਈਟ ਰੋਡ ਸਥਿਤ ਬਾਬਾ ਮੇਹਰ ਦਾਸ ਜੀ ਪਾਓ …