Monday, September 14, 2026

ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਵੱਲੋਂ ਨੈਸ਼ਨਲ ਫਾਰਮੇਸੀ ਹਫ਼ਤੇ ‘ਤੇ ਜਾਗਰੂਕਤਾ ਰੈਲੀ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਵਲੋਂ ਚੱਲ ਰਹੇ ਫਾਰਮੇਸੀ ਸਪਤਾਹ ਸਮਾਰੋਹ ਦੇ ਹਿੱਸੇ ਵਜੋਂ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਵਿਭਾਗ ਦੇ ਫੈਕਲਟੀ ਮੈਂਬਰਾਂ ਦੀ ਅਗਵਾਈ ‘ਚ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।17 ਤੋਂ 22 ਅਕਤੂਬਰ ਤੱਕ ਦੇਸ਼ ਭਰ ਵਿੱਚ ਫਾਰਮੇਸੀ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਵਿਭਾਗ ਵਲੋਂ ਵਿਭਾਗ ਦੇ ਉਭਰਦੇ ਫਾਰਮਾਸਿਸਟਾਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਪ੍ਰੋ. ਸਰਬਜੋਤ ਸਿੰਘ ਬਹਿਲ ਡੀਨ ਅਕਾਦਮਿਕ ਮਾਮਲੇ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਵਿਭਾਗ ਮੁਖੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਾਜ ਵਿੱਚ ਫਾਰਮਾਸਿਸਟਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਫਾਰਮੇਸੀ ਸਪਤਾਹ ਦੇ ਮੁੱਖ ਨੁਕਤੇ `ਫਾਰਮੇਸੀ ਯੁਨਾਇਟਡ ਇਨ ਐਕਸ਼ਨ ਫਾਰ ਹੈਲਦੀ ਵਰਲਡ` ਬਾਰੇ ਵਿਸਥਾਰ ਨਾਲ ਦੱਸਿਆ।
ਇਸ ਮੌਕੇ ਪ੍ਰੋ. (ਡਾ.) ਪੀ.ਐਮ.ਐਸ ਬੇਦੀ, ਪ੍ਰੋ. (ਡਾ.) ਸੁਭੀਤ ਕੁਮਾਰ ਜੈਨ, ਡਾ. ਰਾਜਬੀਰ ਭੱਟੀ, ਡਾ. ਸਰਬਜੀਤ ਕੌਰ, ਡਾ. ਅੰਮ੍ਰਿਤਪਾਲ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਹਸਨਦੀਪ ਸਿੰਘ ਅਤੇ ਡਾ. ਜਤਿੰਦਰਵੀਰ ਸਿੰਘ ਵੀ ਹਾਜ਼ਰ ਸਨ।

Check Also

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕਵਿਜ਼ ਸਬੰਧੀ ਵੱਧ ਤੋਂ ਵੱਧ ਨੌਜਵਾਨ ਆਪਣੇ ਨਾਮ ਰਜਿਸਟਰਡ ਕਰਵਾਉਣ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ (ਕਵਿਜ਼)-2027 ਸਬੰਧੀ ਸਰਕਾਰੀ ਆਈ.ਟੀ.ਆਈ …